31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਵੱਲੋਂ ਪੱਕਾ ਮੋਰਚਾ ਸ਼ੁਰੂ

ਮਾਲੇਰਕੋਟਲਾ, 30 ਅਗਸਤ (ਮਨਜਿੰਦਰ ਸਿੰਘ ਸਰੌਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਲੇਰਕੋਟਲਾ ਵਿਖੇ ਕਿਸਾਨ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ । ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਪੱਕਾ ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ।

ਅਜੀਤ ਡੈਸਕ 31-08-2026
ਮਾਲੇਰਕੋਟਲਾ, 30 ਅਗਸਤ (ਮਨਜਿੰਦਰ ਸਿੰਘ ਸਰੌਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਲੇਰਕੋਟਲਾ ਵਿਖੇ ਕਿਸਾਨ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ । ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਪੱਕਾ ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ । ਕਿਸਾਨ ਆਪਣੇ ਟਰੈਕਟਰ ਟਰਾਲੀਆਂ ਤੇ ਰਾਸ਼ਨ ਪਾਣੀ ਲੈ ਕੇ ਦਿਨ ਰਾਤ ਦੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ । ਡੀ.ਸੀ. ਦਫ਼ਤਰ ਮਲੇਰਕੋਟਲਾ ਦੇ ਬਾਹਰ ਇਕੱਠ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਅਲੀਪੁਰ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਜੋ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਉਸ ਨੂੰ ਰੱਦ ਕਰਵਾਉਣ, ਪੰਜਾਬ ਸਰਕਾਰ ਵੱਲੋਂ ਦੁਆਰਾ ਲਿਆਂਦੀ ਲੈਂਡ ਪੂਲਿੰਗ ਨੀਤੀ ਵਾਪਸ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਜ਼ੇ ਖਤਮ ਹੋਣ ਕਰਜਾ ਕਾਨੂੰਨ ਬਣੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ, ਸਰਕਾਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲੈ ਕੇ ਆਵੇ, ਪੁਲਿਸ ਜਬਰ ਬੰਦ ਕੀਤਾ ਜਾਵੇ ,ਝੂਠੇ ਪੁਲਿਸ ਮੁਕਾਬਲੇ ਬੰਦ ਹੋਣ ਤੇ ਕਿਸਾਨ ਆਗੂਆਂ ਤੇ ਅੰਦੋਲਨਾ ਦੌਰਾਨ ਪਾਏ ਸਾਰੇ ਪਰਚੇ ਰੱਦ ਹੋਣ, ਇਸ ਤੋਂ ਇਲਾਵਾ ਆਬਾਦਕਾਰਾਂ, ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਮਿਲਣ, ਹੜਾਂ ਤੇ ਕੁਦਰਤੀ ਆਫਤਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਕਾਸਤਕਾਰਾਂ ਨੂੰ ਮਿਲੇ ਇਨ੍ਹਾਂ ਭਖਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਧਰਨੇ ਸ਼ੁਰੂ ਕੀਤੇ ਗਏ ਹਨ । ਇਸ ਮੌਕੇ ਜਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਕਿਸਾਨ ਆਗੂ ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਰੜ, ਹਰਿੰਦਰ ਸਿੰਘ ਚੌਦਾਂ, ਜਗਰੂਪ ਸਿੰਘ ਖੁਰਦ ਤੋਂ ਇਲਾਵਾ ਮਹਿਲਾ ਆਗੂ ਹਰਜੀਤ ਕੌਰ ਹਥਨ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਮਹਿਲਾਵਾਂ ਸ਼ਾਮਿਲ ਸਨ ।
ਪਿਛਲੀ ਖ਼ਬਰ ਛੇਵੇਂ ਪਾਤਿਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਨ ਕੀ ਬਾਤ ’ਚ ਭਾਜਪਾ ਕਾਰਕੁਨਾਂ ਨੇ ਸੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ-ਦਾਮਨ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।