ਕੌਮਾਂਤਰੀ ਖੇਡ ਦਿਵਸ ਮਨਾਇਆ
ਚੀਮਾ ਮੰਡੀ, 30 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਵਿਖੇ ਕੌਮਾਂਤਰੀ ਖੇਡ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਖਿਡਾਰੀਆਂ ’ਚ ਖੇਡਾਂ ਪ੍ਰਤੀ ਜਾਗਰੂਕਤਾ, ਉਤਸ਼ਾਹ ਅਤੇ ਰਚਨਾਤਮਕਤਾ ਪੈਦਾ ਕਰਨ ਦੇ ਉਦੇਸ਼ ਨਾਲ ਖੇਡਾਂ ਨਾਲ ਸੰਬੰਧਿਤ ਇਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ । ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਖੇਡਾਂ ਦੀ ਮਹੱਤਤਾ, ਸਿਹਤਮੰਦ ਜੀਵਨ ਸ਼ੈਲੀ, ਖੇਡ ਭਾਵਨਾ ਅਤੇ ਨੌਜਵਾਨਾਂ ਦੇ ਜੀਵਨ ’ਚ ਖੇਡਾਂ ਦੀ ਭੂਮਿਕਾ ਨੂੰ ਦਰਸਾਉਂਦਿਆਂ ਸੁੰਦਰ ਅਤੇ ਪ੍ਰਭਾਵਸ਼ਾਲੀ ਪੋਸਟਰ ਤਿਆਰ ਕਰਕੇ ਆਪਣੀ ਕਲਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।
ਚੀਮਾ ਮੰਡੀ, 30 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਵਿਖੇ ਕੌਮਾਂਤਰੀ ਖੇਡ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਖਿਡਾਰੀਆਂ ’ਚ ਖੇਡਾਂ ਪ੍ਰਤੀ ਜਾਗਰੂਕਤਾ, ਉਤਸ਼ਾਹ ਅਤੇ ਰਚਨਾਤਮਕਤਾ ਪੈਦਾ ਕਰਨ ਦੇ ਉਦੇਸ਼ ਨਾਲ ਖੇਡਾਂ ਨਾਲ ਸੰਬੰਧਿਤ ਇਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ । ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਖੇਡਾਂ ਦੀ ਮਹੱਤਤਾ, ਸਿਹਤਮੰਦ ਜੀਵਨ ਸ਼ੈਲੀ, ਖੇਡ ਭਾਵਨਾ ਅਤੇ ਨੌਜਵਾਨਾਂ ਦੇ ਜੀਵਨ ’ਚ ਖੇਡਾਂ ਦੀ ਭੂਮਿਕਾ ਨੂੰ ਦਰਸਾਉਂਦਿਆਂ ਸੁੰਦਰ ਅਤੇ ਪ੍ਰਭਾਵਸ਼ਾਲੀ ਪੋਸਟਰ ਤਿਆਰ ਕਰਕੇ ਆਪਣੀ ਕਲਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਉਕਤ ਮੁਕਾਬਲੇ ’ਚ ਨਵਅਰਮਾਨ, ਬੀ.ਏ. ਭਾਗ ਪਹਿਲਾ ਨੇ ਆਪਣੀ ਸ਼ਾਨਦਾਰ ਕਲਾਕਾਰੀ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ, ਰਮਨਦੀਪ ਕੌਰ, ਬੀ.ਕਾਮ ਭਾਗ ਤੀਜਾ ਨੇ ਦੂਜਾ ਸਥਾਨ, ਜਦੋ ਕਿ ਖੁਸ਼ਪ੍ਰੀਤ ਕੌਰ ਬੀ.ਕਾਮ ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਪੋਸਟਰ ਮੇਕਿੰਗ ਮੁਕਾਬਲੇ ’ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਅਜਿਹੀਆਂ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ।