31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਛਾਜਲੀ ਦੇ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੰਡੇ 1.17 ਕਰੋੜ ਰੁਪਏ ਦੇ ਚੈੱਕ

ਛਾਜਲੀ, 30 ਅਗਸਤ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਛਾਜਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 1 ਕਰੋੜ 17 ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿੜ੍ਹਬਾ ਹਲਕੇ ਸਮੇਤ ਸਮੁੱਚੇ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।

ਸੋਮਵਾਰ, 24 ਅਗਸਤ, 2026 31-08-2026
ਛਾਜਲੀ, 30 ਅਗਸਤ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਛਾਜਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 1 ਕਰੋੜ 17 ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿੜ੍ਹਬਾ ਹਲਕੇ ਸਮੇਤ ਸਮੁੱਚੇ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਛਾਜਲੀ ਦੀਆਂ ਛੋਟੀਆਂ ਬੱਚੀਆਂ ਨੇ ਹਾਕੀ ਵਿੱਚ ਪੰਜਾਬ ਦੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜਦੋਂ ਉਨ੍ਹਾਂ ਬੱਚੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪਿੰਡ ਵਿੱਚ ਐਸਟਰੋਟਰਫ ਬਣਾਉਣ ਦੀ ਮੰਗ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਛਾਜਲੀ ਵਿੱਚ ਐਸਟਰੋਟਰਫ ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇੱਥੋਂ ਦੇ ਖਿਡਾਰੀਆਂ ਨੂੰ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਹੋਰ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਛਾਜਲੀ ਨੂੰ ਨਵਾਂ ਬਲਾਕ ਬਣਨ ਤੋਂ ਬਾਅਦ ਇੱਥੇ ਸਰਕਾਰੀ ਸਹੂਲਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇੱਥੇ ਐੱਸ.ਡੀ.ਐੱਮ. ਦਫ਼ਤਰ ਬਣਾਉਣ ਦੀ ਪ੍ਰਕਿਰਿਆ ਨੂੰ ਵੀ ਅੱਗੇ ਵਧਾਇਆ ਜਾਵੇਗਾ। ਇਸ ਤੋਂ ਇਲਾਵਾ ਨਵੇਂ ਪੁਲਿਸ ਥਾਣੇ ਲਈ ਜਗ੍ਹਾ ਤੈਅ ਹੋ ਚੁੱਕੀ ਹੈ ਅਤੇ ਇਸ ਦੇ ਕੰਮ ਦੀ ਸ਼ੁਰੂਆਤ ਵੀ ਜਲਦ ਕੀਤੀ ਜਾਵੇਗੀ। ਸੜਕਾਂ ਅਤੇ ਪਾਣੀ ਦੇ ਪ੍ਰਾਜੈਕਟਾਂ ’ਤੇ ਕਰੋੜਾਂ ਰੁਪਏ ਖਰਚ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਛਾਜਲੀ ਤੋਂ ਰਾਮਗੜ੍ਹ ਅਤੇ ਕੋਠਿਆਂ ਸਮੇਤ ਇਲਾਕੇ ਦੀਆਂ ਕਈ ਸੜਕਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਤੋਂ ਘਬਰਾਹਾ ਵਾਲੀ ਸੜਕ ਨੂੰ ਜੋੜਨ ਵਾਲੀ ਕਰੀਬ ਪੌਣੇ ਦੋ ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦਾ ਕੰਮ ਵੀ 10 ਸਤੰਬਰ ਤੋਂ ਸ਼ੁਰੂ ਕਰਨ ਦੀ ਗੱਲ ਕਹੀ ਗਈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਸੀਜ਼ਨ ਦੌਰਾਨ ਮੁੱਖ ਸੜਕ ’ਤੇ ਟਰੱਕਾਂ ਦੀ ਆਵਾਜਾਈ ਕਾਰਨ ਪੈਦਾ ਹੋਣ ਵਾਲੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪਾਣੀ ਨਾਲ ਸਬੰਧਤ ਛੇ ਪਾਈਪਾਂ ਦੇ ਪ੍ਰਾਜੈਕਟਾਂ ’ਤੇ ਕਰੀਬ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਕੂਲ ਆਫ਼ ਐਮੀਨੈਂਸ ਦਾ ਕੰਮ ਕਰੀਬ 1 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਸਕੂਲ ਦੇ ਗੇਟ ਨੂੰ ਵੀ ਵੱਡਾ ਕਰਨ ਦਾ ਕੰਮ ਕਰਵਾਇਆ ਗਿਆ ਹੈ। ਧਰਮਸ਼ਾਲਾਵਾਂ, ਪਾਰਕਾਂ ਅਤੇ ਹੋਰ ਕਾਰਜਾਂ ਲਈ ਗ੍ਰਾਂਟਾਂ ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਦੀ ਸੋਸਾਇਟੀ ਦੀ ਨਵੀਂ ਇਮਾਰਤ ਲਈ 30 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਰਾਮਦਾਸੀਆ ਧਰਮਸ਼ਾਲਾ ਲਈ 10 ਲੱਖ, ਪਰਸ਼ੂਰਾਮ ਧਰਮਸ਼ਾਲਾ ਲਈ 5 ਲੱਖ, ਗਲੀਆਂ-ਨਾਲੀਆਂ ਲਈ 10 ਲੱਖ, ਸ਼ਹੀਦ ਊਧਮ ਸਿੰਘ ਪਾਰਕ ਦੀ ਚਾਰਦੀਵਾਰੀ ਲਈ 5 ਲੱਖ, ਕਾਲ ਪੱਤੀ ਦੇ ਪਾਰਕ ਲਈ 5 ਲੱਖ, ਸਮਰਾਓ ਪੱਤੀ ਲਈ 10 ਲੱਖ, ਮੂਲ ਚੰਦ ਧਰਮਸ਼ਾਲਾ ਦੇ ਕਮਰੇ ਲਈ 5 ਲੱਖ ਅਤੇ ਗਊਸ਼ਾਲਾ ਲਈ 10 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਿੰਡ ਦੇ ਮੌਜੂਦਾ ਅਤੇ ਸਾਬਕਾ ਸਰਪੰਚਾਂ ਸਮੇਤ ਪੰਚਾਇਤ ਅਤੇ ਸਮੁੱਚੀ ਟੀਮ ਵੱਲੋਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਹੈ। ਇਸ ਮੌਕੇ ’ਤੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ, ਸਰਪੰਚ ਗੁਰਬਿਆਸ ਸਿੰਘ, ਮੈਡਮ ਸਿਮਰਨ ਜਿੰਦਲ, ਕਾਲਾ ਸੂਚ, ਹਰਬੰਸ ਸਿੰਘ ਕਾਲਾ ਪੰਡਤ, ਕੋ-ਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਸਿੱਧੂ, ਰਾਜੇਸ਼ ਕੁਮਾਰ ਜਿੰਦਲ, ਗੁਰਜੀਤ ਸਿੰਘ ਫੌਜੀ, ਪ੍ਰਗਟ ਸਿੰਘ ਪੰਚ, ਡਾ ਜਰਨੈਲ ਸਿੰਘ ਸਮੇਤ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਕਜ ਅਰੋੜਾ ਦੇ ਯਤਨਾਂ ਸਦਕਾ ਫਲਾਈਓਵਰ ਸਾਹਮਣੇ ਬਣਿਆ ਗੋਲ ਚੱਕਰ ਅਗਲੀ ਖ਼ਬਰ ਰੇਸ਼ਮ ਸਿੰਘ ਫਰਵਾਲੀ ਕਾਂਗਰਸ ਪਾਰਟੀ ਦੇ ਐੱਸ.ਸੀ. ਸੈੱਲ ਦੇ ਵਾਈਸ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।