31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਕਜ ਅਰੋੜਾ ਦੇ ਯਤਨਾਂ ਸਦਕਾ ਫਲਾਈਓਵਰ ਸਾਹਮਣੇ ਬਣਿਆ ਗੋਲ ਚੱਕਰ

ਸੁਨਾਮ ਊਧਮ ਸਿੰਘ ਵਾਲਾ, 30 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਸ਼ਹਿਰ ਵਿੱਚ ਫਲਾਈਓਵਰ ਦੇ ਟ੍ਰੈਫਿਕ ਨੂੰ ਲੈਕੇ ਬਹੁਤ ਵੱਡੀ ਸਮੱਸਿਆ ਬਣੀ ਹੋਈ ਸੀ, ਆਏ ਦਿਨ ਹਾਦਸੇ ਹੋ ਰਹੇ ਸਨ। ਲੋਕਾਂ ਵੱਲੋ ਇਸ ਸਮੱਸਿਆ ਦੇ ਹੱਲ ਲਈ ਫਲਾਈਓਵਰ ਦੇ ਸਾਹਮਣੇ ਇਸ ਸਮੱਸਿਆ ਦੇ ਹੱਲ ਦੀ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਸੀ।

ਫਲਾਈਓਵਰ ਦੇ ਸਾਹਮਣੇ ਬਣ ਰਹੇ ਗੋਲ ਚੱਕਰ ਦਾ ਦ੍ਰਿਸ਼। ਤਸਵੀਰ- ਧਾਲੀਵਾਲ 31-08-2026
ਸੁਨਾਮ ਊਧਮ ਸਿੰਘ ਵਾਲਾ, 30 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਸ਼ਹਿਰ ਵਿੱਚ ਫਲਾਈਓਵਰ ਦੇ ਟ੍ਰੈਫਿਕ ਨੂੰ ਲੈਕੇ ਬਹੁਤ ਵੱਡੀ ਸਮੱਸਿਆ ਬਣੀ ਹੋਈ ਸੀ, ਆਏ ਦਿਨ ਹਾਦਸੇ ਹੋ ਰਹੇ ਸਨ। ਲੋਕਾਂ ਵੱਲੋ ਇਸ ਸਮੱਸਿਆ ਦੇ ਹੱਲ ਲਈ ਫਲਾਈਓਵਰ ਦੇ ਸਾਹਮਣੇ ਇਸ ਸਮੱਸਿਆ ਦੇ ਹੱਲ ਦੀ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਸੀ। ਜਿਸ ਨੂੰ ਲੈ ਕੇ ਕੁਝ ਮਹੀਨੇ ਪਹਿਲਾਂ ਅਜੀਤ ਅਖ਼ਬਾਰ ਵਿੱਚ ਵੀ ਖ਼ਬਰ ਪ੍ਰਕਾਸ਼ਿਤ ਹੋਈ ਸੀ, ਜਿਸ ਵਿੱਚ ਇਸ ਸਥਾਨ ’ਤੇ ਟ੍ਰੈਫਿਕ ਦੀ ਸਮੱਸਿਆ ਅਤੇ ਹਾਦਸਿਆਂ ਦੇ ਖ਼ਤਰੇ ਨੂੰ ਉਜਾਗਰ ਕਰਦਿਆਂ ਗੋਲ ਚੱਕਰ ਬਣਾਉਣ ਦੀ ਮੰਗ ਕੀਤੀ ਗਈ ਸੀ। ਹੁਣ ਇਹ ਪੁਰਾਣੀ ਮੰਗ ਪੰਕਜ ਅਰੋੜਾ ਪੰਜਾਬ ਸਟੇਟ ਮੈਂਬਰ, ਰੋਡ ਸੇਫਟੀ ਅਡਵਾਈਜ਼ਰੀ ਕਮੇਟੀ ਦੇ ਲਗਾਤਾਰ ਯਤਨਾਂ ਸਦਕਾ ਪੂਰੀ ਹੋ ਗਈ ਹੈ। ਪੰਕਜ ਅਰੋੜਾ ਵੱਲੋਂ ਸੜਕ ਸੁਰੱਖਿਆ ਨਾਲ ਜੁੜੇ ਇਸ ਮੁੱਦੇ ਨੂੰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਕੋਲ ਲਗਾਤਾਰ ਉਠਾਇਆ ਗਿਆ, ਜਿਸ ਤੋਂ ਬਾਅਦ ਫਲਾਈਓਵਰ ਦੇ ਸਾਹਮਣੇ ਗੋਲ ਚੱਕਰ ਦਾ ਨਿਰਮਾਣ ਕਰ ਦਿੱਤਾ ਗਿਆ ਹੈ। ਗੋਲ ਚੱਕਰ ਬਣਨ ਨਾਲ ਇਸ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਅਤੇ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਪੰਕਜ ਅਰੋੜਾ ਨੇ ਕਿਹਾ ਕਿ ਸੜਕ ਸੁਰੱਖਿਆ ਲਈ ਜਿਹੜੀਆਂ ਵੀ ਜ਼ਰੂਰੀ ਮੰਗਾਂ ਸਾਹਮਣੇ ਆਉਂਦੀਆਂ ਹਨ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਜ਼ਮੀਨੀ ਪੱਧਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ ਸੰਬੰਧੀ ਲਾਮਬੰਦੀ ਅਗਲੀ ਖ਼ਬਰ ਛਾਜਲੀ ਦੇ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੰਡੇ 1.17 ਕਰੋੜ ਰੁਪਏ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।