31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਭਵਾਨੀਗੜ੍ਹ, 30 ਅਗਸਤ (ਰਣਧੀਰ ਸਿੰਘ ਫੱਗੂਵਾਲਾ , ਲਖਵਿੰਦਰ ਪਾਲ ਗਰਗ) - ਆਪਣੀਆਂ ਬਣਦੀਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜਥੇਦਾਰ ਇੰਦਰਜੀਤ ਸਿੰਘ ਤੂਰ ਅਤੇ ਗੁਰੂ ਘਰ ਦੇ ਮੈਨੇਜਰ ਸਤਿਗੁਰ ਸਿੰਘ ਦੀ ਅਗਵਾਈ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਭੋਗ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 31-08-2026
ਭਵਾਨੀਗੜ੍ਹ, 30 ਅਗਸਤ (ਰਣਧੀਰ ਸਿੰਘ ਫੱਗੂਵਾਲਾ , ਲਖਵਿੰਦਰ ਪਾਲ ਗਰਗ) - ਆਪਣੀਆਂ ਬਣਦੀਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜਥੇਦਾਰ ਇੰਦਰਜੀਤ ਸਿੰਘ ਤੂਰ ਅਤੇ ਗੁਰੂ ਘਰ ਦੇ ਮੈਨੇਜਰ ਸਤਿਗੁਰ ਸਿੰਘ ਦੀ ਅਗਵਾਈ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਭੋਗ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਇੰਦਰਜੀਤ ਸਿੰਘ ਤੂਰ ਵਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਵੀ ਅਪੀਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਮਾਂ-ਪੁੱਤ ਦਾ ਮਿਲਾਪ ਹੋ ਸਕੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਿਗੁਰ ਸਿੰਘ, ਭਾਈ ਸਤਿੰਦਰਪਾਲ ਸਿੰਘ ਗ੍ਰੰਥੀ ਜਖੇਪਲ, ਭਾਈ ਗੁਰਵਿੰਦਰ ਸਿੰਘ ਗ੍ਰੰਥੀ ਜੌਲੀਆਂ, ਭਾਈ ਹਰਭਜਨ ਸਿੰਘ ਰਾਗੀ ਕਾਸ਼ੀਪੁਰ, ਭਾਈ ਅਵਤਾਰ ਸਿੰਘ ਦਿੜ੍ਹਬਾ, ਭਾਈ ਅਮਨਿੰਦਰ ਸਿੰਘ ਅਕਾਊਂਟੈਂਟ ਭੱਟੀਵਾਲ ਕਲਾਂ, ਭਾਈ ਇੰਦਰਜੀਤ ਸਿੰਘ ਸਟੋਰ ਕੀਪਰ ਸੁਨਾਮ, ਸਮੂਹ ਸਟਾਫ਼, ਮਾਸਟਰ ਜੋਗਿੰਦਰ ਸਿੰਘ, ਗੁਰਤੇਜ ਸਿੰਘ ਬਹਿਲਾਂ, ਨਰਿੰਦਰ ਸਿੰਘ ਨਿੰਦੀ, ਸਤਨਾਮ ਸਿੰਘ, ਭਾਈ ਨਰੰਗ ਸਿੰਘ ਪਾਠੀ ਅਤੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਅਤੇ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕਾਂਗਰਸ ਦਾ ਐੱਸ.ਸੀ ਸੈੱਲ ਉਮੀਦਵਾਰਾਂ ਦੀ ਜਿੱਤ ਲਈ ਹਰ ਉੱਦਮ ਕਰੇਗਾ–ਜੱਸੀ ਕਰਤਾਰਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।