ਗੁਰਮਤਿ ਸਮਾਗਮ 8 ਤੋਂ ਸ਼ੁਰੂ
ਚੀਮਾ ਮੰਡੀ, 30 ਅਗਸਤ (ਗੁਰਜੀਤ ਸਿੰਘ ਚਹਿਲ) - ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਵਲੋ 8 ਤੋਂ 10 ਸਤੰਬਰ ਤੱਕ ਗੁ. ਸਾਹਿਬ ਬਾਬਾ ਨਾਮਦੇਵ ਸੁਨਾਮ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਲਈ ਕਲਗੀਧਰ ਟਰੱਸਟ ਗੁ.
ਚੀਮਾ ਮੰਡੀ, 30 ਅਗਸਤ (ਗੁਰਜੀਤ ਸਿੰਘ ਚਹਿਲ) - ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਵਲੋ 8 ਤੋਂ 10 ਸਤੰਬਰ ਤੱਕ ਗੁ. ਸਾਹਿਬ ਬਾਬਾ ਨਾਮਦੇਵ ਸੁਨਾਮ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਲਈ ਕਲਗੀਧਰ ਟਰੱਸਟ ਗੁ. ਬੜੂ ਸਾਹਿਬ ਅਤੇ ਗੁ. ਜਨਮ ਅਸਥਾਨ ਚੀਮਾ ਵਲੋਂ ਵਿਸ਼ੇਸ਼ ਸਹਿਯੋਗ ਦੇਣ ਦਾ ਉਦਮ ਉਪਰਾਲਾ ਕੀਤਾ ਜਾ ਰਿਹਾ ਹੈ । ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਜਾਣਗੇ, ਓਥੇ ਨਾਲ ਹੀ ਕੀਰਤਨ ਅਤੇ ਕਥਾ ਰਾਹੀਂ ਵੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ । ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋ ਇਲਾਵਾ ਹੋਰ ਸਿੰਘ ਸਾਹਿਬਾਨ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਵਿਸ਼ੇਸ਼ ਸ਼ਿਰਕਤ ਕਰਨਗੇ । ਇਸ ਮੌਕੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ, ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਦੇ ਪ੍ਰਧਾਨ ਭਾਈ ਜਗਮੇਲ ਸਿੰਘ ਛਾਜਲਾ, ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ, ਮੀਤ ਪ੍ਰਧਾਨ ਕਰਨੈਲ ਸਿੰਘ, ਸਕੱਤਰ ਚਮਕੌਰ ਸਿੰਘ, ਮੀਤ ਸਕੱਤਰ ਗੁਰਪ੍ਰੀਤ ਸਿੰਘ ਸ਼ੇਰੋ, ਪ੍ਰੈਸ ਸਕੱਤਰ ਸਤਨਾਮ ਸਿੰਘ, ਜਥੇਦਾਰ ਤੀਰਥ ਸਿੰਘ ਚੱਠਾ ਤੋ ਇਲਾਵਾ ਹੋਰ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਮੌਜੂਦ ਸਨ।