ਸੂਬਾ ਸਰਕਾਰ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ- ਜੱਖਲਾਂ
ਧੂਰੀ, 1 ਸਤੰਬਰ (ਸੁਖਵੰਤ ਸਿੰਘ ਭੁੱਲਰ) - ਨੰਬਰਦਾਰ ਯੂਨੀਅਨ 643 ਤਹਿਸੀਲ ਧੂਰੀ ਦੇ ਪ੍ਰਧਾਨ ਕੇਸਰ ਸਿੰਘ ਜੱਖਲਾਂ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਦੀ ਮੀਟਿੰਗ ਧੂਰੀ ਵਿਖੇ ਕੀਤੀ ਗਈ। ਇਸ ਮੌਕੇ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਮੈਂਬਰਾਂ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸੂਬਾ ਸਰਕਾਰ ਦੇ ਸਾਢੇ-ਚਾਰ ਸਾਲ ਬਤੀਤ ਹੋਣ ਦੇ ਬਾਵਜੂਦ ਹੁਣ ਤੱਕ ਨੰਬਰਦਾਰ ਭਾਈਚਾਰੇ ਦੀਆਂ ਮੁੱਖ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਵਿਚਾਰਿਆ ਜਾ ਰਿਹਾ ਅਤੇ ਨਾ ਹੀ ਇਹਨਾਂ ਦੀਆਂ ਮੰਗਾਂ ਹਿੱਤ ਕੋਈ ਫੈਸਲਾ ਲਾਗੂ ਨਹੀਂ ਕੀਤਾ ਜਾ ਰਿਹਾ ।
ਅਜੀਤ ਡੈਸਕ
02-09-2026