ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਨਿੰਦਣਯੋਗ- ਅਧਿਆਪਕ ਦਲ ਪੰਜਾਬ
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਉਸਾਰੂ ਰਵੱਈਆ ਅਖ਼ਤਿਆਰ ਕਰੇ
ਧੂਰੀ, 1 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਪ੍ਰਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਸਿਵਲ ਸਕੱਤਰੇਤ ਤੋਂ ਯੋਜਨਾ ਸ਼ਾਖਾ ਵਿਚ ਕੀਤਾ ਜਾਣਾ ਅਤਿ ਨਿੰਦਣਯੋਗ ਕਾਰਵਾਈ ਹੈ ਜਿਸ ਦੀ ਅਧਿਆਪਕ ਦਲ ਪੰਜਾਬ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਹਰਦੇਵ ਸਿੰਘ ਜਵੰਧਾ, ਸੂਬਾ ਕਨਵੀਨਰ ਬਾਜ ਸਿੰਘ ਖਹਿਰਾ, ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂੰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਮੰਚ ਦੇ ਝੰਡੇ ਹੇਠ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਵਿਚਾਰਨ ਦੀ ਬਜਾਏ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਕਰ ਦਿੱਤੀ ਗਈ ਹੈ, ਜਿਸ ਨੂੰ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅ
ਅਧਿਆਪਕ ਦਲ ਪੰਜਾਬ ਦੇ ਆਗੂ ਗੱਲਬਾਤ ਕਰਦੇ ਹੋਏ। ਤਸਵੀਰ : ਲਖਵੀਰ ਸਿੰਘ ਧਾਂਦਰਾ
ਧੂਰੀ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਪੈਨਸ਼ਨਰ। ਤਸਵੀਰ – ਸੰਜੇ ਲਹਿਰੀ
02-09-2026
ਧੂਰੀ, 1 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਪ੍ਰਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਸਿਵਲ ਸਕੱਤਰੇਤ ਤੋਂ ਯੋਜਨਾ ਸ਼ਾਖਾ ਵਿਚ ਕੀਤਾ ਜਾਣਾ ਅਤਿ ਨਿੰਦਣਯੋਗ ਕਾਰਵਾਈ ਹੈ ਜਿਸ ਦੀ ਅਧਿਆਪਕ ਦਲ ਪੰਜਾਬ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਹਰਦੇਵ ਸਿੰਘ ਜਵੰਧਾ, ਸੂਬਾ ਕਨਵੀਨਰ ਬਾਜ ਸਿੰਘ ਖਹਿਰਾ, ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂੰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਮੰਚ ਦੇ ਝੰਡੇ ਹੇਠ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਵਿਚਾਰਨ ਦੀ ਬਜਾਏ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਕਰ ਦਿੱਤੀ ਗਈ ਹੈ, ਜਿਸ ਨੂੰ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਗੂਆਂ ਦੀਆਂ ਬਦਲੀਆਂ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਉਸਾਰੂ ਰਵੱਈਆ ਅਖ਼ਤਿਆਰ ਕੀਤਾ ਜਾਵੇ । ਇਸ ਮੌਕੇ ਅਧਿਆਪਕ ਦਲ ਪੰਜਾਬ ਦੇ ਕਨਵੀਨਰ ਜਸਵਿੰਦਰ ਸਿੰਘ ਔਲਖ, ਸੂਬਾ ਇੰਚਾਰਜ ਗੁਰਸਿਮਰਤ ਸਿੰਘ ਜਖੇਪਲ,ਨਰਪਿੰਦਰ ਸਿੰਘ ਖਹਿਰਾ, ਰਾਕੇਸ ਕੁਮਾਰ ਗਰਗ, ਤੇਜਵਿੰਦਰ ਸਿੰਘ ਬਿੱਟੂ, ਸਟੇਟ ਕਮੇਟੀ ਅਹੁਦੇਦਾਰ ਅਤੇ ਜ਼ਿਲ੍ਹਾ ਅਹੁਦੇਦਾਰ ਹਾਜ਼ਰ ਸਨ।