02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ (ਬ) ’ਚ ਮਿਲੀ ਅਹਿਮ ਜ਼ਿੰਮੇਵਾਰੀ ਵਰਕਿੰਗ ਪ੍ਰਧਾਨ ਬਣਾਉਣ ਦੇ ਨਾਲ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਲਾਇਆ

ਦਿੜ੍ਹਬਾ ਮੰਡੀ, 1 ਸਤੰਬਰ (ਜਸਵੀਰ ਸਿੰਘ ਔਜਲਾ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਕਵਾਇਦ ਤਹਿਤ ਨੌਜਵਾਨ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ’ਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਦੀ ਇੰਚਾਰਜੀ ਵੀ ਸੌਂਪੀ ਹੈ।

ਅਜੀਤ ਡੈਸਕ 02-09-2026
ਦਿੜ੍ਹਬਾ ਮੰਡੀ, 1 ਸਤੰਬਰ (ਜਸਵੀਰ ਸਿੰਘ ਔਜਲਾ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਕਵਾਇਦ ਤਹਿਤ ਨੌਜਵਾਨ ਆਗੂ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ’ਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਦੀ ਇੰਚਾਰਜੀ ਵੀ ਸੌਂਪੀ ਹੈ। ਜ਼ਿੰਮੇਵਾਰੀ ਮਿਲਣ ਉਪਰੰਤ ਹਰਪਾਲ ਸਿੰਘ ਖਡਿਆਲ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤਾ ਗਿਆ ਭਰੋਸਾ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਅਤੇ ਦਿੜ੍ਹਬਾ ਦੇ ਹਲਕਾ ਇੰਚਾਰਜ ਗੁਲਜਾਰੀ ਸਿੰਘ ਮੂਨਕ ਸਮੇਤ ਹੋਰ ਆਗੂਆਂ ਨੇ ਹਰਪਾਲ ਸਿੰਘ ਖਡਿਆਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਇੰਸਪੈਕਟਰ ਬਲਵਿੰਦਰ ਸਿੰਘ ਮਾਂਗੇਵਾਲ ਨੂੰ ਸੇਵਾ-ਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਪੰਜਾਬ ਦੇ ਸਾਰੇ ਸਕੂਲਾਂ ਨੂੰ ਸਫ਼ਾਈ ਸੇਵਕ ਅਤੇ ਸਫ਼ਾਈ ਲਈ ਲੋੜੀਂਦੇ ਫ਼ੰਡ ਜਾਰੀ ਕਰਨ ਦੀ ਕੀਤੀ ਮੰਗ ਪੰਥਕ ਧਿਰਾਂ ਭਾਈ ਅੰਮ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।