ਘਨੌਰ ਕਲਾਂ ਵਿਖੇ ਪੀ.ਏ.ਯੂ. ਵਲੋਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ 30 ਪ੍ਰਦਰਸ਼ਨੀਆਂ ਲਾਈਆਂ
ਸ਼ੇਰਪੁਰ, 2 ਸਤੰਬਰ (ਮੇਘ ਰਾਜ ਜੋਸ਼ੀ) -ਘਰ ’ਚ ਉਗਾਈਆਂ ਸਬਜ਼ੀਆਂ ਪਰਿਵਾਰ ਨੂੰ ਤਾਜ਼ਗੀ, ਪੌਸ਼ਟਿਕਤਾ ਅਤੇ ਖੁਰਾਕੀ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ ਖਰਚੇ ਵਿੱਚ ਵੀ ਕਮੀ ਲਿਆਉਂਦੀਆਂ ਹਨ । ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੀ.
ਪ
ਪੂਰੀ ਸਪਲਾਈ ਨਾ ਦਿੱਤੀ ਤਾਂ ਐਕਸੀਅਨ ਦਫ਼ਤਰ ਦਾ ਕਰਾਂਗੇ ਘਿਰਾਓ
03-09-2026
ਸ਼ੇਰਪੁਰ, 2 ਸਤੰਬਰ (ਮੇਘ ਰਾਜ ਜੋਸ਼ੀ) -ਘਰ ’ਚ ਉਗਾਈਆਂ ਸਬਜ਼ੀਆਂ ਪਰਿਵਾਰ ਨੂੰ ਤਾਜ਼ਗੀ, ਪੌਸ਼ਟਿਕਤਾ ਅਤੇ ਖੁਰਾਕੀ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ ਖਰਚੇ ਵਿੱਚ ਵੀ ਕਮੀ ਲਿਆਉਂਦੀਆਂ ਹਨ । ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਪਿੰਡ ਘਨੌਰ ਕਲਾਂ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ । ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਇਸ ਗਤੀਵਿਧੀ ਦੌਰਾਨ ਘਰੇਲੂ ਬਗੀਚੀ ਵਿੱਚ ਸਰਦੀ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 30 ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨਾਂ ਨੂੰ ਸਬਜ਼ੀਆਂ ਦੀ ਚੋਣ, ਬਿਜਾਈ ਦੇ ਢੁਕਵੇਂ ਸਮੇਂ, ਖਾਦਾਂ ਦੀ ਵਰਤੋਂ, ਸਿੰਚਾਈ ਅਤੇ ਬਗੀਚੀ ਦੀ ਸੰਭਾਲ ਬਾਰੇ ਵਿਗਿਆਨਕ ਜਾਣਕਾਰੀ ਦਿੱਤੀ ਗਈ। ਡਾ. ਗਰਗ ਨੇ ਦੱਸਿਆ ਕਿ ਸਤੰਬਰ ਮਹੀਨਾ ਬਰੋਕਲੀ, ਮਟਰ, ਮੂਲੀ, ਗਾਜਰ, ਸ਼ਲਗਮ ਅਤੇ ਪੱਤੇਦਾਰ ਸਬਜ਼ੀਆਂ ਦੀ ਬਿਜਾਈ ਲਈ ਢੁਕਵਾਂ ਹੈ। ਉਨ੍ਹਾਂ ਸਿਹਤਮੰਦ ਬੀਜ ਅਤੇ ਸਿਫਾਰਸ਼ਸ਼ੁਦਾ ਕਿਸਮਾਂ ਦੀ ਚੋਣ ਕਰਨ ਦੇ ਨਾਲ ਖਾਦਾਂ ਤੇ ਪਾਣੀ ਦੀ ਸੁਚੱਜੀ ਵਰਤੋਂ ’ਤੇ ਜ਼ੋਰ ਦਿੱਤਾ । ਇਸ ਮੌਕੇ ਝੋਨੇ ’ਚ ਫੋਕ ਘਟਾਉਣ ਲਈ 1.5 ਫੀਸਦੀ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਸਤੰਬਰ ਮਹੀਨੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਨਵੀਆਂ ਖੇਤੀ ਤਕਨੀਕਾਂ, ਸੁਧਰੀਆਂ ਕਿਸਮਾਂ ਅਤੇ ਮਸ਼ੀਨਰੀ ਬਾਰੇ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਮਰੀਕ ਸਿੰਘ, ਗੁਰਤੇਜ ਸਿੰਘ, ਮੁਖਤਿਆਰ ਸਿੰਘ ਅਤੇ ਬਲਵਿੰਦਰ ਸਿੰਘ ਨੇ ਪ੍ਰਦਰਸ਼ਨੀਆਂ ਦੇ ਆਯੋਜਨ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।