04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਰਾਮ ਇੰਟਰਨੈਸ਼ਨਲ ਸਕੂਲ ਕੱਕੜਵਾਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਧੂਰੀ, 3 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ੍ਰੀ ਰਾਮ ਇੰਟਰਨੈਸ਼ਨਲ ਸਕੂਲ ਕੱਕੜਵਾਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਇੱਕ ਸ਼ਾਨਦਾਰ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 04-09-2026
ਧੂਰੀ, 3 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ੍ਰੀ ਰਾਮ ਇੰਟਰਨੈਸ਼ਨਲ ਸਕੂਲ ਕੱਕੜਵਾਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਇੱਕ ਸ਼ਾਨਦਾਰ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ’ਚ ਕਰਨਬੀਰ ਸਿੰਘ ਸੰਧੂ, ਐੱਸ.ਐੱਚ.ਓ. ਸਦਰ ਥਾਣਾ ਧੂਰੀ ਅਤੇ ਰਮਨਦੀਪ ਬਾਵਾ, ਐੱਸ.ਐੱਚ.ਓ. ਸਿਟੀ ਥਾਣਾ ਧੂਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਮੈਡਮ ਰੂਹੀ ਕੌਸ਼ਲ ਜੋਸ਼ੀ, ਮੈਨੇਜਿੰਗ ਡਾਇਰੈਕਟਰ ਅਭਿਨਵ ਗੋਇਲ ਨਵੀਂ , ਮਨੋਜ ਕੁਮਾਰ ਗਰਗ ਵੀ ਸਮਾਗਮ ’ਚ ਉਚੇਚੇ ਤੌਰ ’ਤੇ ਮੌਜੂਦ ਰਹੇ । ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਮਨਮੋਹਕ ਪੇਸ਼ਕਾਰੀਆਂ ਨਾਲ ਕੀਤੀ ਗਈ । ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੀ ਜੀਵਨ ਲੀਲਾ ਅਤੇ ਸੁਦਾਮਾ ਦੀ ਜੀਵਨ ਲੀਲਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ । ਬੱਚਿਆਂ ਵਲੋਂ ਪੇਸ਼ ਕੀਤੇ ਗਏ ਨਾਚ, ਗੀਤ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਦਰਸ਼ਕਾਂ ਵਲੋਂ ਭਰਪੂਰ ਪਿਆਰ ਅਤੇ ਤਾੜੀਆਂ ਮਿਲੀਆਂ । ਸਕੂਲ ਦੀ ਪ੍ਰਿੰਸੀਪਲ ਮੈਡਮ ਅਤੇ ਮੈਨੇਜਮੈਂਟ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ’ਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਲਖਨਊ ਰੀਜਨ ਨੇ ਜਿੱਤੀ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਮੁਕੰਮਲ ਪ੍ਰਧਾਨਗੀ ਲਈ ਗਗਨਦੀਪ ਸਿੰਘ ਸਿਬੀਆ ਅਤੇ ਗੁਰਪ੍ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।