05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਦੂਨ ਇੰਟਰਨੈਸ਼ਨਲ ਸਕੂਲ ਵਿੱਚ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਛਾਜਲੀ, 4 ਸਤੰਬਰ (ਅਜਾਇਬ ਸਿੰਘ ਨੀਲੋਵਾਲ): ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਤਰਸੇਮ ਸਿੰਘ ਨੇ ਛਾਜਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੇਰੋਂ ਵਿਖੇ ਆਮਦ ਮੌਕੇ ਮੋਹਨਜੀਤ ਸਿੰਘ ਸ਼ੇਰੋਂ ਵੱਲੋਂ ਕੀਤੇ ਗਏ ਸ਼ਾਂਤਮਈ ਵਿਰੋਧ ਦੌਰਾਨ ਪੁਲਿਸ ਵੱਲੋਂ ਉਸ ਨਾਲ ਕਥਿਤ ਕੁੱਟਮਾਰ ਕਰਨ, ਕੇਸ ਦਰਜ ਕਰਨ ਅਤੇ ਕੱਕਾਰਾਂ ਦੀ ਬੇਅਦਬੀ ਕੀਤੇ ਜਾਣ ਦੇ ਦੋਸ਼ਾਂ ਦੀ ਸਖ਼ਤ ਨਿਖੇਧੀ ਕੀਤੀ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰ ਤੋਂ ਸਵਾਲ ਪੁੱਛਣਾ ਅਤੇ ਆਪਣਾ ਵਿਰੋਧ ਦਰਜ ਕਰਵਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ।

ਅਜੀਤ ਡੈਸਕ 05-09-2026
ਛਾਜਲੀ, 4 ਸਤੰਬਰ (ਅਜਾਇਬ ਸਿੰਘ ਨੀਲੋਵਾਲ): ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਤਰਸੇਮ ਸਿੰਘ ਨੇ ਛਾਜਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੇਰੋਂ ਵਿਖੇ ਆਮਦ ਮੌਕੇ ਮੋਹਨਜੀਤ ਸਿੰਘ ਸ਼ੇਰੋਂ ਵੱਲੋਂ ਕੀਤੇ ਗਏ ਸ਼ਾਂਤਮਈ ਵਿਰੋਧ ਦੌਰਾਨ ਪੁਲਿਸ ਵੱਲੋਂ ਉਸ ਨਾਲ ਕਥਿਤ ਕੁੱਟਮਾਰ ਕਰਨ, ਕੇਸ ਦਰਜ ਕਰਨ ਅਤੇ ਕੱਕਾਰਾਂ ਦੀ ਬੇਅਦਬੀ ਕੀਤੇ ਜਾਣ ਦੇ ਦੋਸ਼ਾਂ ਦੀ ਸਖ਼ਤ ਨਿਖੇਧੀ ਕੀਤੀ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰ ਤੋਂ ਸਵਾਲ ਪੁੱਛਣਾ ਅਤੇ ਆਪਣਾ ਵਿਰੋਧ ਦਰਜ ਕਰਵਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਕਥਿਤ ਤੌਰ ’ਤੇ ਪਸ਼ੂਆਂ ਵਾਂਗ ਕੁੱਟਮਾਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਪੁਲਿਸ ਮੁਲਾਜ਼ਮਾਂ ਵੱਲੋਂ ਕਾਨੂੰਨ ਦੀ ਉਲੰਘਣਾ ਜਾਂ ਕਿਸੇ ਤਰ੍ਹਾਂ ਦੀ ਬੇਅਦਬੀ ਕੀਤੇ ਜਾਣ ਦੀ ਪੁਸ਼ਟੀ ਹੁੰਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ਅਤੇ ਪੰਥਕ ਧਿਰਾਂ ਨੂੰ ਉਹਨਾਂ ਗੰਭੀਰ ਨੋਟਿਸ ਲੈਣ ਦੀ ਮੰਗ ਕੀਤੀ ਹੈ। ਅਗਾਮੀ ਚੋਣਾਂ ਸਬੰਧੀ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਆਪਣੀ ਜਥੇਬੰਦਕ ਤਾਕਤ ਦੇ ਬਲਬੂਤੇ ’ਤੇ ਚੋਣਾਂ ਲੜੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਾਂਗਰਸ ਜਾਂ ਭਾਜਪਾ ਸਮੇਤ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਉਹ ਆਪਣੇ ਬਲਬੂਤੇ ’ਤੇ ਇਕੱਲਿਆਂ ਚੋਣ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਕਥਿਤ ਤਸ਼ੱਦਦ ਅਤੇ ਧੱਕੇਸ਼ਾਹੀ ਦਾ ਜਵਾਬ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਰਾਹੀਂ ਦੇਣਗੇ। ਇਸ ਮੌਕੇ ਕੁਲਦੀਪ ਸਿੰਘ ਡਰੌਲੀ, ਕਮਲਜੀਤ ਸਿੰਘ ਕੌਹਰੀਆਂ ਸਮੇਤ ਜਥੇਬੰਦੀ ਦੇ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਨਾਲ ਜੁੜਨ - ਸਿੰਘ ਸਾਹਿਬ ਟੇਕ ਸਿੰਘ ਧਨੌਲਾ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਡਰੇਨਾਂ ’ਤੇ ਬਣਨ ਵਾਲੇ ਤਿੰਨ ਪੁਲਾਂ ਦੇ ਰੱਖੇ ਨੀਂਹ ਪੱਥਰ ਕਿਹਾ, ਡਰੇਨਜ਼ ਢਾਂਚੇ ਦੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।