05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਕੁੱਟਮਾਰ ਦੀ ਸਖ਼ਤ ਨਿੰਦਿਆ

ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਸਖ਼ਤ ਨਿੰਦਿਆ ਕੀਤੀ। ਜਥੇਬੰਦੀ ਦੇ ਆਗੂ ਰਾਮਪਾਲ ਸ਼ਰਮਾ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਵਿਚ ਆਪਣੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨਾ ਹਰ ਇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ।

ਅਜੀਤ ਡੈਸਕ 05-09-2026
ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਦੀ ਪੁਲਿਸ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਸਖ਼ਤ ਨਿੰਦਿਆ ਕੀਤੀ। ਜਥੇਬੰਦੀ ਦੇ ਆਗੂ ਰਾਮਪਾਲ ਸ਼ਰਮਾ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਵਿਚ ਆਪਣੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨਾ ਹਰ ਇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਰਾਮਪਾਲ ਸ਼ਰਮਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਨੌਜਵਾਨ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਕੇ ਬੇਰੁਜ਼ਗਾਰਾਂ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਪਿਛਲੀ ਖ਼ਬਰ ਜਥੇਦਾਰ ਤਰਸੇਮ ਸਿੰਘ ਭੂਦਨ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਪਿੰਡ ਸ਼ੇਰੋਂ ਦੇ ਸਿੱਖ ਨੌਜਵਾਨ ’ਤੇ ਪੁਲਿਸ ਤਸ਼ੱਦਦ ਦੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।