06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਿਸਾਨ ਮੋਰਚੇ ਵਿੱਚ ਕੀਤੀ ਸ਼ਮੂਲੀਅਤ

ਸੰਗਰੂਰ, 5 ਸਤੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਪੱਧਰੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ ਛੇਵੇਂ ਦਿਨ ਵੱਡੀ ਗਿਣਤੀ ਵਿੱਚ ਇਕੱਠੇ ਮੁਲਾਜ਼ਮਾਂ ਤੇ ਪੈਨਸ਼ਨਾਂ ਨੇ ਜ਼ਿਲ੍ਹਾ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਨਵੀਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਕਰਵਾਉਣ ਲਈ ਅਤੇ ਹੋਰ ਕਿਸਾਨੀ ਮੰਗਾਂ ਲਈ ਕੀਤਾ ਜਾ ਰਿਹਾ ਹੈ।

ਕਾਸੋ ਅਪ੍ਰੇਸ਼ਨ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ । 06-09-2026
ਸੰਗਰੂਰ, 5 ਸਤੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਪੱਧਰੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ ਛੇਵੇਂ ਦਿਨ ਵੱਡੀ ਗਿਣਤੀ ਵਿੱਚ ਇਕੱਠੇ ਮੁਲਾਜ਼ਮਾਂ ਤੇ ਪੈਨਸ਼ਨਾਂ ਨੇ ਜ਼ਿਲ੍ਹਾ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਨਵੀਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਕਰਵਾਉਣ ਲਈ ਅਤੇ ਹੋਰ ਕਿਸਾਨੀ ਮੰਗਾਂ ਲਈ ਕੀਤਾ ਜਾ ਰਿਹਾ ਹੈ। ਯਾਦ ਰਹੇ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਦਾ ਦਿਨ ਮੁਲਾਜ਼ਮ ਸੰਘਰਸ਼ਾਂ ਨੂੰ ਸਮਰਪਿਤ ਕੀਤਾ ਹੋਇਆ ਸੀ। ਕਿਸਾਨਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝ ਨੂੰ ਪੱਕਿਆਂ ਕਰਨ ਤੇ ਅੱਗੇ ਵਧਾਉਣ ਲਈ ਅੱਜ ਦਾ ਸੰਘਰਸ਼ ਕਿਰਤੀ ਲਹਿਰ ਦੇ ਇਤਿਹਾਸ ਦਾ ਮਹੱਤਵਪੂਰਨ ਦਿਵਸ ਬਣ ਗਿਆ। ਕਿਸਾਨਾਂ ਦੇ ਮੰਚ ਤੋਂ ਬੋਲਦਿਆਂ ਮੁਲਾਜ਼ਮ ਆਗੂ ਮਾਲਵਿੰਦਰ ਸਿੰਘ ਸੰਧੂ, ਮੇਲਾ ਸਿੰਘ ਪੁੰਨਾਵਾਲ, ਸੀਤਾ ਰਾਮ, ਫਕੀਰ ਸਿੰਘ ਟਿੱਬਾ, ਅਵਤਾਰ ਸਿੰਘ ਭਲਵਾਨ, ਜਗਦੀਸ਼ ਸ਼ਰਮਾ, ਗੁਰਸੇਵਕ ਸਿੰਘ, ਰਾਜ ਕੁਮਾਰ ਅਰੋੜਾ, ਕਸਤੂਰੀ ਲਾਲ, ਅਸ਼ੋਕ ਕੁਮਾਰ ਤੇ ਰਾਜਵੀਰ ਬਡਰੁੱਖਾਂ ਨੇ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਮੁਲਾਜ਼ਮਾਂ ਨਾਲ ਮੀਟਿੰਗਾਂ ਤੋਂ ਭਗੌੜਾ ਹੋ ਚੁੱਕੀ ਹੈ। ਸਰਕਾਰ ਦੇ ਮੰਤਰੀਆਂ ਹਰਪਾਲ ਚੀਮਾ, ਅਮਨ ਅਰੋੜਾ ਤੇ ਬੀਬੀ ਬਲਜੀਤ ਕੌਰ ਵੱਲੋਂ ਮੁਲਾਜ਼ਮਾਂ ਦੇ ਤਨਖਾਹਾਂ ਤੇ ਭੱਤਿਆਂ ਸਬੰਧੀ ਝੂਠਾ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ 8 ਸਤੰਬਰ ਦੇ ਮਨਿਸਟਰੀਅਲ ਮੁਲਾਜ਼ਮਾ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੇ ਮੀਟਿੰਗਾਂ ਵਿੱਚੋਂ ਦੇ ਭਗੌੜਾ ਹੋਣ ਦੇ ਰੋਸ ਵਜੋਂ 13 ਸਤੰਬਰ ਨੂੰ ਮੰਤਰੀ ਅਮਨ ਅਰੋੜਾ ਦੀ ਰ ਿਹਾਇਸ਼ ਦਾ ਲਾ-ਮਿਸਾਲ ਇਕੱਠ ਕਰਕੇ ਘਿਰਾਓ ਕੀਤਾ ਜਾਵੇਗਾ।
ਪਿਛਲੀ ਖ਼ਬਰ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨਾਲ ਪੁਲਿਸ ਵਲੋਂ ਕੀਤੀ ਬਦਸਲੂਕੀ ਦੀ ਵਕੀਲਾਂ ਨੇ ਕੀਤੀ ਸਖ਼ਤ ਨਿੰਦਾ ਅਗਲੀ ਖ਼ਬਰ ਪਹਿਲਵਾਨ ਗੋਲੂ ਚੀਮਾ ਨੂੰ ਸਦਮਾ-ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।