ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਾਮਨ ਥਿੰਦ ਬਾਜਵਾ ਝੰਡਾ ਲਹਿਰਾਉਣ ਮੌਕੇ ਦਾਮਨ ਨੇ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਮੈਨੂੰ ਕਰੋ ਗ੍ਰਿਫ਼ਤਾਰ
ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਸੱਗੂ) - ਬੀਤੇ ਦਿਨੀ ਪਿੰਡ ਸੇਰੋ ਵਿਖੇ ਪੁਲਿਸ ਵੱਲੋ ਮੋਹਨਜੀਤ ਸੇਰੋ ਨੂੰ ਗ੍ਰਿਫ਼ਤਾਰ ਕਰਨ ਅਤੇ ਪੁਲਿਸ ਵੱਲੋਂ ਉਸ ਦੀ ਕੀਤੀ ਗਈ ਕੁੱਟਮਾਰ ਦੇ ਰੋਸ ਵਜੋਂ ਅੱਜ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਬਾਹਰ ਕਾਲਾ ਝੰਡਾ ਲੈ ਕੇ ਪਹੁੰਚੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜੀ ਵੀ ਕੀਤੀ । ਇਸ ਮੌਕੇ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਅੱਜ ਮੈ ਇਕੱਲੀ ਮੰਤਰੀ ਦੀ ਕੋਠੀ ਅੱਗੇ ਕਾਲਾ ਝੰਡਾ ਲੈ ਕੇ ਪਹੁੰਚੀ ਹਾਂ ਜੇਕਰ ਹਿੰਮਤ ਹੈ ਤਾਂ ਪੁਲਿਸ ਮੈਨੂੰ ਗ੍ਰਿਫਤਾਰ ਕਰੇ ਅਤੇ ਮੇਰੇ ’ਤੇ ਕੇਸ ਦਰਜ ਕਰੇ।
ਅਜੀਤ ਡੈਸਕ
06-09-2026