ਭੱਟੀਵਾਲ ਕਲਾਂ ਤੋਂ ਵੱਡੀ ਗਿਣਤੀ ਸਾਥੀ ਕਾਂਗਰਸ ’ਚ ਸ਼ਾਮਿਲ
ਭਵਾਨੀਗੜ੍ਹ, 6 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡ ਭੱਟੀਵਾਲ ਕਲ੍ਹਾਂ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਵੱਲੋਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ। ਇਹ ਸਾਥੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।
ਭਵਾਨੀਗੜ੍ਹ, 6 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡ ਭੱਟੀਵਾਲ ਕਲ੍ਹਾਂ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਵੱਲੋਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ। ਇਹ ਸਾਥੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਕਾਂਗਰਸ ਪ੍ਰਤੀ ਵੱਧ ਰਿਹਾ ਵਿਸ਼ਵਾਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਪੰਜਾਬ ਨੂੰ ਮੁੜ ਵਿਕਾਸ, ਤਰੱਕੀ ਅਤੇ ਲੋਕ ਭਲਾਈ ਦੇ ਰਾਹ ’ਤੇ ਲਿਜਾਣ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਖਜਿੰਦਰ ਸਿੰਘ, ਲਾਡੀ ਸਿੰਘ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਧੀਰ ਸਿੰਘ, ਜਗਦੇਵ ਸਿੰਘ ਨੰਬਰਦਾਰ, ਮੱਖਣ ਸਿੰਘ, ਜਗਸੀਰ ਸਿੰਘ, ਦਿਲਬਾਗ ਸਿੰਘ, ਸੁੱਖਾ ਸਿੰਘ, ਨਿੰਮਾ ਸਿੰਘ, ਸੁਰਜੀਤ ਸਿੰਘ, ਤੇਜਾ ਸਿੰਘ, ਭਿੰਦਰ ਕੌਰ, ਗੁਰਮੀਤ ਕੌਰ, ਰਾਜ ਕੌਰ, ਬਲਜਿੰਦਰ ਕੌਰ, ਬਲਦੇਵ ਕੌਰ, ਹਰਪ੍ਰੀਤ ਕੌਰ ਅਤੇ ਸੁਰਜੀਤ ਸਿੰਘ ਦੇ ਨਾਂ ਸ਼ਾਮਲ ਹਨ। ਇਸ ਮੌਕੇ ਬਲਾਕ ਕਾਂਗਰਸ ਭਵਾਨੀਗੜ੍ਹ ਦੇ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਪਰਮਜੀਤ ਕੌਰ, ਬਲਜੀਤ ਕੌਰ, ਭੁਪਿੰਦਰ ਸਿੰਘ, ਮੋਤੀ ਰਾਮ ਅਤੇ ਸ਼ਿੰਦਰਪਾਲ ਵੀ ਹਾਜ਼ਰ ਸਨ।