07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਗਵੰਤ ਮਾਨ ਸਰਕਾਰ ਦੀ ਸ਼ਹਿ ’ਤੇ ਸਿੱਖ ਨੌਜਵਾਨਾਂ ’ਤੇ ਪੁਲਿਸੀਆ ਤਸ਼ੱਦਦ ਬਰਦਾਸ਼ਤ ਨਹੀਂ: ਬਾਪੂ ਤਰਸੇਮ ਸਿੰਘ, ਮਿਲਖੀ, ਭਾਈ ਮਾਝੀ

ਮਸਤੂਆਣਾ ਸਾਹਿਬ, 6 (ਦਮਦਮੀ) - ਪੰਜਾਬ ਵਿੱਚ ਸਿੱਖ ਨੌਜਵਾਨਾਂ ਨਾਲ ਪੁਲਿਸ ਵੱਲੋਂ ਕੀਤੇ ਜਾ ਰਹੇ ਕਥਿਤ ਤਸ਼ੱਦਦ ਨੇ ਇੱਕ ਵਾਰ ਫਿਰ 90ਵਿਆਂ ਦੇ ਕਾਲੇ ਦੌਰ ਦੀਆਂ ਯਾਦਾਂ ਤਾਜ਼ਾ ਕਰਵਾ ਦਿੱਤੀਆਂ ਹਨ। ਇਹ ਪ੍ਰਗਟਾਵਾ ਭਾਈ ਅੰਮ੍ਰਿਤਪਾਲ ਸਿੰਘ ਐੱਮ.

ਅਜੀਤ ਡੈਸਕ 07-09-2026
ਮਸਤੂਆਣਾ ਸਾਹਿਬ, 6 (ਦਮਦਮੀ) - ਪੰਜਾਬ ਵਿੱਚ ਸਿੱਖ ਨੌਜਵਾਨਾਂ ਨਾਲ ਪੁਲਿਸ ਵੱਲੋਂ ਕੀਤੇ ਜਾ ਰਹੇ ਕਥਿਤ ਤਸ਼ੱਦਦ ਨੇ ਇੱਕ ਵਾਰ ਫਿਰ 90ਵਿਆਂ ਦੇ ਕਾਲੇ ਦੌਰ ਦੀਆਂ ਯਾਦਾਂ ਤਾਜ਼ਾ ਕਰਵਾ ਦਿੱਤੀਆਂ ਹਨ। ਇਹ ਪ੍ਰਗਟਾਵਾ ਭਾਈ ਅੰਮ੍ਰਿਤਪਾਲ ਸਿੰਘ ਐੱਮ.ਪੀ. ਦੇ ਪਿਤਾ ਅਤੇ ਵਾਰਿਸ ਪੰਜਾਬ ਦੇ ਆਗੂ ਸ੍ਰ. ਤਰਸੇਮ ਸਿੰਘ, ਚਮਨਦੀਪ ਸਿੰਘ ਮਿਲਖੀ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਪੁਲਸੀਆ ਤਸ਼ੱਦਦ ਦੀ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਉਸ ਦੌਰ ਦੀ ਯਾਦ ਦਿਵਾ ਦਿੱਤੀ ਹੈ, ਜਦੋਂ ਪੁਲਿਸੀ ਜ਼ਬਰ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਨੇ ਪੰਜਾਬ ਦੇ ਇਤਿਹਾਸ ’ਤੇ ਡੂੰਘੇ ਜ਼ਖ਼ਮ ਛੱਡੇ ਸਨ। ਤਰਸੇਮ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਮਾਝੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀ ਪਾਏ ਜਾਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਧਰਤੀ ’ਤੇ ਕਿਸੇ ਵੀ ਨਾਗਰਿਕ, ਖ਼ਾਸ ਕਰਕੇ ਸਿੱਖ ਨੌਜਵਾਨਾਂ ਨਾਲ ਕਾਨੂੰਨ ਦੀ ਆੜ ਵਿੱਚ ਜ਼ਬਰ-ਜ਼ੁਲਮ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਉਪਰੰਤ ਬਾਪੂ ਤਰਸੇਮ ਸਿੰਘ ਅਤੇ ਉਨਾਂ ਦੇ ਸਾਥੀ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚਮਨਦੀਪ ਸਿੰਘ ਮਿਲਖੀ, ਯੂਥ ਪ੍ਰਧਾਨ ਗੁਰਕੀਰਤ ਸਿੰਘ ਲਖਮੀਰਵਾਲਾ, ਜਗਵਿੰਦਰ ਸਿੰਘ, ਬੱਗਾ ਸਿੰਘ ਬਹਾਦਰਪੁਰ, ਜਸਵੀਰ ਸਿੰਘ ਗਿੱਦੜਵਾਹਾ, ਕਾਲਾ ਸਿੰਘ ਖਹਿਰਾ, ਗੋਲਡੀ ਬਹਾਦਰਪੁਰ ਸਮੇਤ ਹੋਰ ਵੱਡੀ ਗਿਣਤੀ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਕੈਬਨਿਟ ਵਜ਼ੀਰੀ ਤੋਂ ਅਸਤੀਫ਼ਾ ਦੇਣ ਅਮਨ ਅਰੋੜਾ- ਖਡਿਆਲ -ਮਾਮਲਾ ਅੰਮ੍ਰਿਤਧਾਰੀ ਨੌਜਵਾਨ ’ਤੇ ਪੁਲਿਸ ਵਲੋਂ ਕੀਤੇ ਕਥਿਤ ਤ... ਅਗਲੀ ਖ਼ਬਰ ਝੂੰਦਾਂ ਨੂੰ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਅਮਰਗੜ੍ਹ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।