ਸ਼ਗਨਦੀਪ ਸਿੰਘ ਸਮੇਤ ਕਈ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਿਲ
ਸੰਗਰੂਰ, 6 ਸਤੰਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਅਕੋਈ ਸਾਹਿਬ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸ਼ਗਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ । ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ’ਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਇਹ ਸਾਰੇ ਸਾਥੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੇ ਪ੍ਰਭਾਵਿਤ ਹੋ ਕੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ ।
ਸੰਗਰੂਰ, 6 ਸਤੰਬਰ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਅਕੋਈ ਸਾਹਿਬ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸ਼ਗਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ । ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ’ਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਇਹ ਸਾਰੇ ਸਾਥੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੇ ਪ੍ਰਭਾਵਿਤ ਹੋ ਕੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਨ । ਸ਼ਾਮਿਲ ਆਗੂਆਂ ਨੂੰ ਬਣਦਾ ਮਾਨ ਸਤਿਕਾਰ ਦਿੱਤੇ ਜਾਣ ਦਾ ਭਰੋਸਾ ਦਿਵਾਉਂਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਾਰਟੀ ’ਚ ਸ਼ਾਮਿਲ ਹੋਏ ਸ਼ਗਨਪ੍ਰੀਤ ਸਿੰਘ, ਪਰਮਜੀਤ ਸਿੰਘ, ਸਤਿਨਾਮ ਸਿੰਘ, ਕੁਲਦੀਪ ਸਿੰਘ, ਹਰਮੇਲ ਸਿੰਘ, ਜਰਨੈਲ ਕੌਰ, ਸਿੰਦਰਪਾਲ ਕੌਰ ਅਤੇ ਰਾਜਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਵਿਸ਼ਵਾਸ ਦਾ ਪ੍ਰਗਟਾਵਾ ਕਰਦਿਆਂ ਹੋਇਆ ਕਿਹਾ ਕਿ ਉਹ ਪਾਰਟੀ ਵਿੱਚ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।