07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਟੈਗੋਰ ਵਿਦਿਆਲਿਆ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਲੇਰਕੋਟਲਾ, 6 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਮਾਲੇਰਕੋਟਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਡੀ. ਸੀ.

ਅਜੀਤ ਡੈਸਕ 07-09-2026
ਮਲੇਰਕੋਟਲਾ, 6 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਮਾਲੇਰਕੋਟਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਮਾਲੇਰਕੋਟਲਾ ਡੀ. ਸੀ. ਦਫਤਰ ਅੱਗੇ ਪੱਕਾ ਮੋਰਚਾ ਅੱਠਵੇਂ ਦਿਨ ਵੀ ਜਾਰੀ ਰਿਹਾ । ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਜਾਣਕਾਰੀ ਦਿੰਦਿਆਂ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਲਗਾਤਾਰ 30 ਅਗਸਤ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਪੱਕੇ ਮੋਰਚੇ ਵਿੱਚ ਡਟੇ ਹੋਏ ਹਨ । 30 ਅਗਸਤ ਤੋਂ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ, ਜਿਸ ਦੇ ਚਲਦਿਆਂ ਸੰਘਰਸ਼ ਨੂੰ ਹਰ ਰੋਜ਼ ਤਿੱਖਾ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਜਿਸ ਵਿੱਚ ਮੰਗ ਕਿ ਕਿਸਾਨਾਂ ਮਜ਼ਦਰਾਂ ਦੇ ਕਰਜਿਆਂ ਨੂੰ ਖ਼ਤਮ ਕੀਤਾ ਜਾਵੇ ਕਿਉਂਕਿ ਪੰਜਾਬ ਸਰਕਾਰ ਨੇ ਸੱਤਾ ਹਾਸਿਲ ਕਰਨ ਲਈ ਵੱਡੇ ਵਾਅਦੇ ਕੀਤੇ ਸਨ। ਕਿਸਾਨਾਂ ਮਜਦੂਰਾਂ ਸਿਰ ਚੜੇ ਕਰਜਿਆਂ ਨੂੰ ਲੈ ਕੇ ਅੱਜ ਮਾਲੇਰਕੋਟਲਾ ਵਿਖੇ ਮਾਲੇਰਕੋਟਲਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਮਸਲੇ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹਰ ਰੋਜ਼ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਬਲਾਕਾਂ ਦੇ ਆਗੂ ਮਾਲੇਰਕੋਟਲਾ ਬਲਾਕ ਦੇ ਆਗੂ ਕਰਨੈਲ ਸਿੰਘ ਭੂਦਨ,ਗੁਰਪ੍ਰੀਤ ਸਿੰਘ ਹਥਨ ਅਹਿਮਦਗੜ੍ਹ ਬਲਾਕ ਆਗੂ ਜਗਰੂਪ ਸਿੰਘ ਖੁਰਦ, ਸੀਨੀਅਰ ਆਗੂ ਜਗਤਾਰ ਸਿੰਘ ਸਰੌਦ, ਅਮਰਗੜ੍ਹ ਬਲਾਕ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ, ਪ੍ਰਮਦੀਪ ਸਿੱਘ, ਗੁਰਮੇਲ ਕੌਰ ਦੁਲਮਾਂ, ਹਰਜੀਤ ਕੌਰ, ਗੁਰਮੀਤ ਕੌਰ ਕੁਠਾਲਾ ਹਾਜ਼ਰ ਸਨ।
ਪਿਛਲੀ ਖ਼ਬਰ ਪਾਇਲਟ ਦੀ ਨਵੀਂ ਨਿਯੁਕਤੀ ਪੰਜਾਬ ਕਾਂਗਰਸ ਲਈ ਸ਼ੁੱਭ ਸੰਕੇਤ- ਰੌਕੀ ਬਾਂਸਲ, ਭਿੰਡਰ ਅਗਲੀ ਖ਼ਬਰ ਸ਼ਗਨਦੀਪ ਸਿੰਘ ਸਮੇਤ ਕਈ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।