07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਾਂਗਰਸੀ ਸਾਬਕਾ ਸਰਪੰਚ ਰਾਜਿੰਦਰ ਸਿੰਘ ਨੇ ਵਰਕਰਾਂ ਸਮੇਤ ਫੜਿਆ ‘ਆਪ’ ਦਾ ਪੱਲਾ

ਲਹਿਰਾਗਾਗਾ, 6 ਸਤੰਬਰ (ਅਸ਼ੋਕ ਗਰਗ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ, ਜਦੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਤੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾਈ । ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ’ਚ ਹੁਣ ਸਿਆਸਤ ਦੇ ਮਾਇਨੇ ਬਦਲ ਰਹੇ ਹਨ ।

ਅਜੀਤ ਡੈਸਕ 07-09-2026
ਲਹਿਰਾਗਾਗਾ, 6 ਸਤੰਬਰ (ਅਸ਼ੋਕ ਗਰਗ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ, ਜਦੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਤੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾਈ । ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ’ਚ ਹੁਣ ਸਿਆਸਤ ਦੇ ਮਾਇਨੇ ਬਦਲ ਰਹੇ ਹਨ । ਲੋਕ ਹੁਣ ਸਿਰਫ਼ ਨਾਅਰਿਆਂ ਦੀ ਗੂੰਜ ਨਹੀਂ, ਸਗੋਂ ਆਪਣੀ ਜ਼ਿੰਦਗੀ ਵਿੱਚ ਸਰਕਾਰੀ ਫ਼ੈਸਲਿਆਂ ਨਾਲ ਲੋਕ ਭਲਾਈ ਸਕੀਮਾਂ ਦੀ ਸਾਰਥਕ ਛਾਪ ਦੇਖਣਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਆਸਤ ਨੂੰ ਰਵਾਇਤੀ ਦਾਅ-ਪੇਚਾਂ ਤੋਂ ਕੱਢ ਕੇ ਲੋਕਾਂ ਦੀਆਂ ਰੋਜ਼ਮਰ੍ਹਾ ਲੋੜਾਂ ਅਤੇ ਵਿਕਾਸ ਨਾਲ ਜੋੜਿਆ ਹੈ । ਸ੍ਰੀ ਗੋਇਲ ਨੇ ਕਿਹਾ ਕਿ ‘ਆਪ’ ਨਾਲ ਜੁੜ ਰਹੇ ਲੋਕਾਂ ਦਾ ਵਧਦਾ ਕਾਫ਼ਲਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਵਾਅਦਿਆਂ ਨਾਲੋਂ ਕੰਮ ਦੀ ਭਾਸ਼ਾ ਨੂੰ ਵੱਧ ਮਹੱਤਵ ਦੇ ਰਹੇ ਹਨ । ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਨ ’ਤੇ ਜੀ ਆਇਆਂ ਆਖਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਮਕਰੋੜ ਸਾਹਿਬ ਸਮੇਤ ਸਮੁੱਚੇ ਲਹਿਰਾਗਾਗਾ ਹਲਕੇ ਵਿੱਚ ਪਾਰਟੀ ਦੀ ਜਨਤਕ ਸਾਂਝ ਅਤੇ ਜਥੇਬੰਦਕ ਸਮਰੱਥਾ ਨੂੰ ਨਵਾਂ ਵਿਸਥਾਰ ਮਿਲੇਗਾ । ਇਸ ਮੌਕੇ ਐਡਵੋਕੇਟ ਹਰਿੰਦਰ ਸਿੰਘ ਚੰਗਾਲੀਵਾਲਾ, ਮੰਤਰੀ ਗੋਇਲ ਦੇ ਓ.ਐਸ.ਡੀ ਰਾਕੇਸ਼ ਗੁਪਤਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।