20 ਸਕੂਲੀ ਬੱਸਾਂ ਦੀ ਜਾਂਚ ਦੌਰਾਨ ਬੱਸਾਂ ਦੇ ਕੀਤੇ ਚਲਾਨ ਤੇ 2 ਬੱਸਾਂ ਕੀਤੀਆਂ ਬੰਦ
ਮਾਲੇਰਕੋਟਲਾ, 6 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ । ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਦੀ ਮੌਜੂਦਗੀ ਵਿੱਚ ਸਕੂਲੀ ਬੱਸਾਂ ਦੀ ਕੀਤੀ ਗਈ ਇਸ ਜਾਂਚ ਮੁਹਿੰਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਦੀ ਆਵਾਜਾਈ ਨੂੰ ਸੁਰੱਖਿਅਤ ਬਣਾਉਣਾ ਤੇ ਸਕੂਲੀ ਵਾਹਨਾਂ ਵਿੱਚ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ ।
ਮਾਲੇਰਕੋਟਲਾ, 6 ਸਤੰਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ । ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਦੀ ਮੌਜੂਦਗੀ ਵਿੱਚ ਸਕੂਲੀ ਬੱਸਾਂ ਦੀ ਕੀਤੀ ਗਈ ਇਸ ਜਾਂਚ ਮੁਹਿੰਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਦੀ ਆਵਾਜਾਈ ਨੂੰ ਸੁਰੱਖਿਅਤ ਬਣਾਉਣਾ ਤੇ ਸਕੂਲੀ ਵਾਹਨਾਂ ਵਿੱਚ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ । ਜਾਂਚ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈੱਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰਾਂ ਦੇ ਲਾਇਸੰਸ ਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ । ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ 2 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ, ਜਦ ਕਿ 2 ਬੱਸਾਂ ਨੂੰ ਬੰਦ ਕੀਤਾ ਗਿਆ । ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਰੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ । ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ, ਲਵਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਮੌਜੂਦ ਸਨ ।