ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ‘ਨੈਸ਼ਨਲ ਸਕੂਲ ਐਵਾਰਡ’ ਨਾਲ ਸਨਮਾਨਿਤ
ਮਾਲੇਰਕੋਟਲਾ/ਅਮਰਗੜ੍ਹ, 7 ਸਤੰਬਰ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ)- ਜ਼ਿਲ੍ਹਾ ਮਲੇਰਕੋਟਲਾ ਦੇ ਨਾਮੀਂ ਵਿੱਦਿਅਕ ਅਦਾਰਿਆਂ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਤੇ ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਦੇ ਕਰਤਾ-ਧਰਤਾ ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਨੂੰ ਕੇਂਦਰ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ਕਰਵਾਏ ਇਕ ਵਿਸ਼ਾਲ ਸਮਾਗਮ ਦੌਰਾਨ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ‘ਨੈਸ਼ਨਲ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ.
ਪ
ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ- ਸਰੌਦ
08-09-2026
ਮਾਲੇਰਕੋਟਲਾ/ਅਮਰਗੜ੍ਹ, 7 ਸਤੰਬਰ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ)- ਜ਼ਿਲ੍ਹਾ ਮਲੇਰਕੋਟਲਾ ਦੇ ਨਾਮੀਂ ਵਿੱਦਿਅਕ ਅਦਾਰਿਆਂ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਤੇ ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਦੇ ਕਰਤਾ-ਧਰਤਾ ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਨੂੰ ਕੇਂਦਰ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ਕਰਵਾਏ ਇਕ ਵਿਸ਼ਾਲ ਸਮਾਗਮ ਦੌਰਾਨ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ‘ਨੈਸ਼ਨਲ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਧਰਮ-ਪਤਨੀ ਬੀਬਾ ਮੰਡੇਰ ਨਾਲ ਵਿੱਦਿਅਕ ਅਦਾਰਿਆਂ ਦੀ ਵਧੀਆ ਕਾਰਗੁਜ਼ਾਰੀ ਬਦਲੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਵਲੋਂ ਇਹ ਸਨਮਾਨ ਮੌਕੇ ਬੇਹੱਦ ਮਾਣ ਭਰੀ ਖੁਸ਼ੀ ਦੇ ਪਲਾਂ ਦੀ ਆਮਦ ਨੂੰ ਸਾਂਝਾ ਕੀਤਾ । ਇਹ ਐਵਾਰਡ ਸਿੱਖਿਆ ਦੇ ਖੇਤਰ ਅੰਦਰ ਵਿਲੱਖਣ ਪੈੜਾਂ ਪਾਉਣ ਵਾਲੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਦਿੱਤਾ ਜਾਂਦਾ ਹੈ । ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ । ਹਾਲ ਹੀ ਸੀ.ਬੀ.ਐਸ.ਈ. ਕਲਾਸ 10 ਵੀਂ ਦੇ ਨਤੀਜਿਆਂ ‘ਚ ਸਕੂਲ ਦੀਆਂ ਵਿਦਿਆਰਥਣਾਂ ਅੰਮ੍ਰਿਤ ਕੌਰ ਤੇ ਹਰਮਨਦੀਪ ਕੌਰ ਨੇ 99.4% ਅੰਕਾਂ ਨਾਲ ਪਹਿਲਾ ਸਥਾਨ ਹਾਿਸਲ ਕਰਕੇ ਸਕੂਲ ਦੀ ਅਕਾਦਮਿਕ ਉੱਤਮਤਾ ਦਾ ਸਬੂਤ ਦਿੱਤਾ ਹੈ। ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸੂਬਿਆਂ ਤੋਂ ਆਏ ਸਕੂਲ ਮੁਖੀਆਂ ਤੋਂ ਇਲਾਵਾ ਨਾਮੀ ਹਸਤੀਆਂ ਨੇ ਸ਼ਿਰਕਤ ਕਰਦਿਆਂ ਪ੍ਰਿੰਸੀਪਲ ਮੰਡੇਰ ਨੂੰ ਮੁਬਾਰਕਬਾਦ ਦਿੱਤੀ । ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਅੰਦਰ ਇਕ ਅਜਿਹੇ ਵੱਡੇ ਐਵਾਰਡ ਲਈ ਉਨ੍ਹਾਂ ਦੀ ਚੋਣ ਕਰਨੀ ਸਮੁੱਚੇ ਇਲਾਕੇ ਦੇ ਲਈ ਮਾਣ ਵਾਲੀ ਗੱਲ ਹੈ । ਇਸ ਮੌਕੇ ਉੱਘੀਆਂ ਸਖਸ਼ੀਅਤਾਂ ਤੋਂ ਇਲਾਵਾ ਮੈਡਮ ਪ੍ਰੀਤ ਵੀ ਹਾਜ਼ਰ ਸਨ ।