ਮੋਹਨਜੀਤ ਸਿੰਘ ’ਤੇ ਪੁਲਿਸ ਤਸ਼ੱਦਦ ਦੀ ਕਾਕੜਾ ਅਤੇ ਆਂਚਲ ਵਲੋਂ ਸਖ਼ਤ ਨਿਖੇਧੀ
ਭਵਾਨੀਗੜ, 7 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਅਣਮਨੁੱਖੀ ਤਸ਼ੱਦਦ ਦੀ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ । ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਲੋਕਤੰਤਰ ’ਚ ਹਰੇਕ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਅਤੇ ਸਰਕਾਰ ਤੋਂ ਸਵਾਲ ਪੁੱਛਣ ਦਾ ਹੱਕ ਹੈ ।
ਹਰਵਿੰਦਰ ਸਿੰਘ ਕਾਕੜਾ ਅਤੇ ਆਂਚਲ ਗਰਗ
08-09-2026