09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੱਖੇ ਨਾਲ ਲਟਕ ਕੇ ਔਰਤ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਭਵਾਨੀਗੜ੍ਹ, 8 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪ੍ਰੀਤ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਰਹਿੰਦੀ ਇਕ ਔਰਤ ਵਲੋਂ ਕਮਰੇ ’ਚ ਲੱਗੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਰਮਜੀਤ ਕੌਰ ਉਮਰ ਕਰੀਬ 38 ਸਾਲ ਜੋ ਕਿ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਇਕ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ।

ਅਜੀਤ ਡੈਸਕ 09-09-2026
ਭਵਾਨੀਗੜ੍ਹ, 8 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪ੍ਰੀਤ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਰਹਿੰਦੀ ਇਕ ਔਰਤ ਵਲੋਂ ਕਮਰੇ ’ਚ ਲੱਗੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਮੁਖੀ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਰਮਜੀਤ ਕੌਰ ਉਮਰ ਕਰੀਬ 38 ਸਾਲ ਜੋ ਕਿ ਆਪਣੀਆਂ ਦੋ ਛੋਟੀਆਂ ਬੱਚੀਆਂ ਨਾਲ ਇਕ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਔਰਤ ਦੀਆਂ ਛੋਟੀਆਂ ਬੱਚੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਮਾਂ ਕਰਮਜੀਤ ਕੌਰ ਨੇ ਬੀਤੇ ਦਿਨੀ ਸ਼ਾਮ ਨੂੰ ਕਮਰੇ ਅੰਦਰ ਵੜ ਕੇ ਕੁੰਡਾ ਲਗਾ ਲਿਆ ਸੀ ਤੇ ਜਦੋਂ ਸਵੇਰੇ ਤੱਕ ਉਸ ਨੇ ਕਮਰੇ ਦਾ ਕੁੰਡਾ ਨਾ ਖੋਲ੍ਹਿਆ ਤਾਂ ਉਨ੍ਹਾਂ ਨੇ ਆਪਣੇ ਕਿਸੇ ਜਾਣਕਾਰ ਵਿਅਕਤੀ ਨੂੰ ਘਰ ਬੁਲਾਇਆ ਤੇ ਜਦੋਂ ਕਮਰੇ ਨੂੰ ਖੋਲ੍ਹਿਆ ਗਿਆ ਤਾਂ ਉਹ ਪੱਖੇ ਨਾਲ ਲਟਕ ਰਹੀ ਸੀ। ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ ਨੂੰ ਆਪਣੇ ਕਬਜੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦਾ ਪਿਛੋਕੜ ਪਿੰਡ ਲੌਗੋਵਾਲ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਾਰਸਾ ਵਾਰੇ ਪਤਾ ਲਗਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਉਪਰੰਤ ਸਮਿਤ ਸਿੰਘ ਮਾਨ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਲਾਈਫ ਕੇਅਰ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਨੇ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।