09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਚੱਲ ਰਹੇ ਪੱਕੇ ਮੋਰਚੇ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤਾ ਸੰਬੋਧਨ

ਸੰਗਰੂਰ, 8 ਸਤੰਬਰ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਦਸਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ, ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ, ਕਰਜਾ ਮੁਕਤੀ, ਕਾਰਪੋਰੇਟ ਘਰਾਣਿਆਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜਮੀਨ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ’ਚ ਦਰਜਨਾਂ ਡੀ. ਸੀ.

ਅਜੀਤ ਡੈਸਕ 09-09-2026
ਸੰਗਰੂਰ, 8 ਸਤੰਬਰ (ਧੀਰਜ ਪਸੋਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਦਸਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ, ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ, ਕਰਜਾ ਮੁਕਤੀ, ਕਾਰਪੋਰੇਟ ਘਰਾਣਿਆਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜਮੀਨ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ’ਚ ਦਰਜਨਾਂ ਡੀ.ਸੀ. ਦਫਤਰਾਂ ਦੇ ਅੱਗੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਲਾਏ ਗਏ ਹਨ, ਜਿਸ ਤਹਿਤ ਸੰਗਰੂਰ ਦੇ ਡੀ.ਸੀ ਦਫਤਰ ਅੱਗੇ ਚੱਲ ਰਹੇ ਮੋਰਚੇ ਦੌਰਾਨ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਸਮੇਤ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਅਤੇ ਇਸ ਮੌਕੇ ਜੋ ਪਿੰਡ ਤਲਵੰਡੀ ਸਲੇਮ ਵਿਖੇ 9 ਸਤੰਬਰ ਨੂੰ ਲੋਕ ਕਵੀ ਅਵਤਾਰ ਪਾਸ਼ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ। ਉਸ ਵਿੱਚ ਸਾਰੀਆਂ ਪਿੰਡ ਇਕਾਈਆਂ ਨੂੰ ਵੱਡੀ ਗਿਣਤੀ ਲੈ ਕੇ ਜਾਣ ਦੀ ਲਾਮਬੰਦੀ ਕੀਤੀ।
ਪਿਛਲੀ ਖ਼ਬਰ ਪ੍ਰਿੰਸੀਪਲ ਮਨਦੀਪ ਕੌਰ ਛੰਨਾ ਨੂੰ ‘ਬੈਸਟ ਪ੍ਰਿੰਸੀਪਲ ਐਵਾਰਡ’ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦਫਤਰੀ ਕਰਮਚਾਰੀਆਂ ਦੇ ਸੰਘਰਸ਼ ’ਚ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।