10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਥ ਅਤੇ ਪੰਜਾਬ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦਿਓ- ਝੂੰਦਾਂ

ਅਮਰਗੜ੍ਹ 9 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - “ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਇੰਚਾਰਜ ਐਲਾਨ ਕਰਨ ਉਪਰੰਤ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ । ਇਸੇ ਲੜੀ ਤਹਿਤ ਅੱਜ ਪਿੰਡ ਮੂਲਾਬੱਧਾ, ਸਲੇਮਪੁਰ, ਖੇੜੀ ਸੋਢੀਆਂ ਅਤੇ ਮੁਹਾਲਾ ਆਦੀ ਪਿੰਡਾਂ ਅੰਦਰ ਜਾ ਕੇ ਜਥੇਦਾਰ ਝੂੰਦਾਂ ਵਲੋਂ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ।

ਅਜੀਤ ਡੈਸਕ 10-09-2026
ਅਮਰਗੜ੍ਹ 9 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - “ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਇੰਚਾਰਜ ਐਲਾਨ ਕਰਨ ਉਪਰੰਤ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ । ਇਸੇ ਲੜੀ ਤਹਿਤ ਅੱਜ ਪਿੰਡ ਮੂਲਾਬੱਧਾ, ਸਲੇਮਪੁਰ, ਖੇੜੀ ਸੋਢੀਆਂ ਅਤੇ ਮੁਹਾਲਾ ਆਦੀ ਪਿੰਡਾਂ ਅੰਦਰ ਜਾ ਕੇ ਜਥੇਦਾਰ ਝੂੰਦਾਂ ਵਲੋਂ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ । ਪਿੰਡ ਸਲੇਮਪੁਰ ਵਿਖੇ ਰੱਖੀ ਮੀਟਿੰਗ ’ਚ ਪਹੁੰਚਣ ’ਤੇ ਜਥੇਦਾਰ ਝੂੰਦਾਂ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਹੁਦੇਦਾਰਾਂ ਨੂੰ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਸਰਪੰਚ ਬੀਬੀ ਅਮਰਪਾਲ ਕੌਰ ਦੇ ਪਤੀ ਸੁਖਵੀਰ ਸਿੰਘ ਬਿੱਟੂ ਸਲੇਮਪੁਰ ਨੇ ਜੀ ਆਇਆਂ ਆਖਿਆ ਅਤੇ ਇਲਾਕੇ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅੱਜ ਸਾਡੇ ਸੂਬੇ ਦੀ ਰਾਜਨੀਤੀ ਦਿਸ਼ਾਹੀਣ ਹੋ ਗਈ ਹੈ । ਉਹਨਾਂ ਕਿਹਾ ਕਿ ਆਪਣੇ ਆਪ ਨੂੰ ਕ੍ਰਾਂਤੀਕਾਰੀ ਕਹਾਉਣ ਵਾਲੀ ਭਗਵੰਤ ਮਾਨ ਦੀ ਸਰਕਾਰ ਦੇ ਰਾਜਭਾਗ ਵਿੱਚ ਸੂਬੇ ਸਿਰ ਕਰਜ਼ਾ ਤਿੰਨ ਲੱਖ ਕਰੋੜ ਤੋਂ ਵੱਧ ਕੇ ਸਾਢੇ ਚਾਰ ਲੱਖ ਕਰੋੜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਪੰਜਾਬ ਪ੍ਰਸਤ ਰਾਜਨੀਤੀ ਨੂੰ ਜਿਉਂਦਾ ਰੱਖਣਾ ਚਾਹੁੰਦੇ ਹੋ ਤਾਂ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਸ਼ੁਰੂ ਕੀਤੇ ਇਸ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਮਰਥਨ ਕਰੋ। “ਅਕਾਲੀ ਦਲ ਵਾਰਿਸ ਪੰਜਾਬ ਦੇ” ਸੀਨੀਅਰ ਆਗੂ ਗੁਰਦੇਵ ਸਿੰਘ ਸੰਗਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਥੇਦਾਰ ਝੂੰਦਾਂ ਸਾਫ ਸੁਥਰੇ ਅਕਸ ਵਾਲੇ ਇਨਸਾਨ ਹਨ । ਸਟੇਜ ਸੰਚਾਲਨ ਦੀ ਜਿੰਮੇਵਾਰੀ ਜਗਦੇਵ ਸਿੰਘ ਜੱਗੀ ਚੌਂਦਾ ਵਲੋਂ ਨਿਭਾਈ ਗਈ । ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਸਰਪੰਚ ਹਰਮੀਤ ਸਿੰਘ ਚਪੜੌਦਾ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਗੁਰਪ੍ਰੀਤ ਸਿੰਘ ਦਰਦੀ ਗੁਰਦੀਪ ਸਿੰਘ, ਦਵਿੰਦਰ ਸਿੰਘ ਗਰੇਵਾਲ, ਸਾਬਕਾ ਸਰਪੰਚ ਬਲਵੀਰ ਸਿੰਘ, ਨੰਬਰਦਾਰ ਮਲਕੀਤ ਸਿੰਘ, ਬਸੰਤ ਸਿੰਘ, ਬਸੰਭੰਰ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਬਚਨ ਸਿੰਘ, ਸੁਭਾਸ ਸਿੰਘ, ਜਸਵੰਤ ਸਿੰਘ ,ਹਰਦੇਵ ਸਿੰਘ, ਦਵਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਸਿੰਘ, ਗੁਰਮੰਗਤ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਅਤੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਕਿਸਾਨ ਮੋਰਚਾ ਫ਼ਤਹਿ ਕਰ ਕੇ ਕਿਸਾਨ ਘਰਾਂ ਨੂੰ ਪਰਤੇ ਅਗਲੀ ਖ਼ਬਰ ਕਿੰਨੂ ਤੇ ਚੌਲਾਂ ਦੀ ਗਲੋਬਲ ਮਾਰਕੀਟ ’ਚ ਪਹੁੰਚ ਵਧਾਉਣ ਲਈ ਅਮਨ ਅਰੋੜਾ ਵਲੋਂ ਲੁਲੂ ਹਾਈਪਰ ਮਾਰਕੀਟ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।