10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬੀ ਲੇਖਕ ਅਤੇ ਸਰਵੋਤਮ ਅਧਿਆਪਕ ਮੁਹੰਮਦ ਇਕਬਾਲ ਸਰੌਦ ਨਹੀਂ ਰਹੇ

ਮਲੇਰਕੋਟਲਾ, 9 ਸਤੰਬਰ (ਮੁਹੰਮਦ ਹਨੀਫ ਥਿੰਦ)- ਪੰਜਾਬੀ ਸਾਹਿਤ ਅਤੇ ਵਿੱਦਿਅਕ ਖੇਤਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਸਰਕਾਰੀ ਹਾਈ ਸਕੂਲ ਨਾਰੋਮਾਜਰਾ ਵਿਖੇ ਪੰਜਾਬੀ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਉੱਘੇ ਪੰਜਾਬੀ ਲੇਖਕ ਅਤੇ ਵਿਦਵਾਨ ਮੁਹੰਮਦ ਇਕਬਾਲ ਸਰੌਦ ਅੱਜ ਸਦੀਵੀਂ ਵਿਛੋੜਾ ਦੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਲੰਬੇ ਸਮੇਂ ਤੋਂ ਪੇਟ ਦੇ ਕੈਂਸਰ ਦੀ ਨਾ-ਮੁਰਾਦ ਬਿਮਾਰੀ ਤੋਂ ਪੀੜਤ ਸਨ।

ਅਜੀਤ ਡੈਸਕ 10-09-2026
ਮਲੇਰਕੋਟਲਾ, 9 ਸਤੰਬਰ (ਮੁਹੰਮਦ ਹਨੀਫ ਥਿੰਦ)- ਪੰਜਾਬੀ ਸਾਹਿਤ ਅਤੇ ਵਿੱਦਿਅਕ ਖੇਤਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਸਰਕਾਰੀ ਹਾਈ ਸਕੂਲ ਨਾਰੋਮਾਜਰਾ ਵਿਖੇ ਪੰਜਾਬੀ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਉੱਘੇ ਪੰਜਾਬੀ ਲੇਖਕ ਅਤੇ ਵਿਦਵਾਨ ਮੁਹੰਮਦ ਇਕਬਾਲ ਸਰੌਦ ਅੱਜ ਸਦੀਵੀਂ ਵਿਛੋੜਾ ਦੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਲੰਬੇ ਸਮੇਂ ਤੋਂ ਪੇਟ ਦੇ ਕੈਂਸਰ ਦੀ ਨਾ-ਮੁਰਾਦ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਬੇਵਕਤੀ ਵਿਛੋੜੇ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮੁਹੰਮਦ ਇਕਬਾਲ ਸਰੌਦ ਨੇ ਅਧਿਆਪਨ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਸੀ। ਉਨ੍ਹਾਂ ਨੂੰ ਜ਼ਿਲ੍ਹਾ ਮਲੇਰਕੋਟਲਾ ’ ਚੋਂ ਸਰਵੋਤਮ ਅਧਿਆਪਕ ਦੇ ਖਿਤਾਬ ਸਮੇਤ ਅਨੇਕਾਂ ਮਾਣ-ਸਨਮਾਨਾਂ ਨਾਲ ਨਿਵਾਜਿਆ ਜਾ ਚੁੱਕਾ ਸੀ। ਉਹ ਇਕ ਬਹੁਤ ਹੀ ਵਧੀਆ ਲੇਖਕ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਹਰਮਨ ਪਿਆਰੇ ਅਧਿਆਪਕ ਵੀ ਸਨ। ਉਹ ਆਪਣੇ ਪਿੱਛੇ ਪਿਤਾ ਹੈਦਰ ਅਲੀ, ਪਤਨੀ ਪ੍ਰਵੀਨ ਅਤੇ 2 ਪੁੱਤਰ ਛੱਡ ਗਏ ਹਨ। ਉਨ੍ਹਾਂ ਦੇ ਬੇਵਕਤ ਦਿਹਾਂਤ ’ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਹਾਜੀ ਮੁਹੰਮਦ ਤੁਫੈਲ ਮਲਿਕ, ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ, ਸਾਬਕਾ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਖੱਟੜਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਜ਼ੈਲਦਾਰ ਸੁਖਜੀਵਨ ਸਿੰਘ ਸਰੌਦ, ਸੀਨੀਅਰ ਅਕਾਲੀ ਆਗੂ ਦਾਨੇ ਖਾਂ ਸਰੌਦ, ਯੂਥ ਅਕਾਲੀ ਆਗੂ ਮੁਹੰਮਦ ਯੂਨਸ ਮਲਿਕ ਬੱਬੂ ਅਤੇ ਸੋਮਾ ਖਾਂ ਤੱਖਰ ਆਦਿ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਦੁਆ ਕੀਤੀ ਹੈ।
ਪਿਛਲੀ ਖ਼ਬਰ ਹੈਰੀਟੇਜ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 254 ਤਗ਼ਮੇ ਅਗਲੀ ਖ਼ਬਰ ਐੱਸ.ਸੀ. ਕਮਿਸ਼ਨ ਦੇ ਮੈਂਬਰ ਬੌਬੀ ਵਲੋਂ ਕੀਤੀ ਲੋਕ ਮਿਲਣੀ ਦੌਰਾਨ ਪਹੁੰਚੀਆਂ 60 ਸ਼ਿਕਾਇਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।