ਮੰਗਾਂ ਨੂੰ ਲੈ ਕੇ ਕਾਲਜ ਸਟਾਫ ਨੇ ਲਾਇਆ ਧਰਨਾ
ਮੂਣਕ, 9 ਸਤੰਬਰ (ਵਰਿੰਦਰ ਭਾਰਦਵਾਜ) - ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਵਲੋਂ ਕਾਂਸਟੀਚੁਐਂਟ ਕਾਲਜ, ਨੇਬਰਹੁੱਡਸ ਕੈਂਪਸ, ਰੀਜਨਲ ਸੈਂਟਰ ਨੂੰ ਬੰਦ ਕਰਨ ਦੇ ਸੱਦੇ ‘ਤੇ ਯੂਨੀਵਰਸਿਟੀ ਕਾਲਜ ਮੂਣਕ ਦੇ ਕੰਟਰੈਕਟ ਟੀਚਰ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਹਕੀਕੀ ਹੱਕਾਂ ਨਾ ਮੰਨਣ ਦੇ ਵਿਰੋਧ ’ਚ ਧਰਨਾ ਲਗਾਇਆ ਅਤੇ ਮੰਗਾਂ ਨੂੰ ਤੁਰੰਤ ਲਾਗੂ ਕੀਤੀਆਂ ਜਾਣ ਦੀ ਮੰਗ ਕੀਤੀ । ਇਸ ਮੌਕੇ ਪ੍ਰੋਫੈਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਨਵੰਬਰ 2022 ’ਚ ਯੂ.
ਮੂਣਕ, 9 ਸਤੰਬਰ (ਵਰਿੰਦਰ ਭਾਰਦਵਾਜ) - ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਵਲੋਂ ਕਾਂਸਟੀਚੁਐਂਟ ਕਾਲਜ, ਨੇਬਰਹੁੱਡਸ ਕੈਂਪਸ, ਰੀਜਨਲ ਸੈਂਟਰ ਨੂੰ ਬੰਦ ਕਰਨ ਦੇ ਸੱਦੇ ‘ਤੇ ਯੂਨੀਵਰਸਿਟੀ ਕਾਲਜ ਮੂਣਕ ਦੇ ਕੰਟਰੈਕਟ ਟੀਚਰ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਹਕੀਕੀ ਹੱਕਾਂ ਨਾ ਮੰਨਣ ਦੇ ਵਿਰੋਧ ’ਚ ਧਰਨਾ ਲਗਾਇਆ ਅਤੇ ਮੰਗਾਂ ਨੂੰ ਤੁਰੰਤ ਲਾਗੂ ਕੀਤੀਆਂ ਜਾਣ ਦੀ ਮੰਗ ਕੀਤੀ । ਇਸ ਮੌਕੇ ਪ੍ਰੋਫੈਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਨਵੰਬਰ 2022 ’ਚ ਯੂ. ਜੀ. ਸੀ. ਰੈਗੁਲੇਸ਼ਨ 2018 ਇੰਨ ਬਿੰਨ ਸਿੰਡੀਕੇਟ ਵਿਚ ਪਾਸ ਕੀਤਾ ਸੀ, ਜਿਸ ਨੂੰ ਸਾਰੇ ਅਧਿਆਪਕ ਵਰਗਾਂ ‘ਤੇ ਲਾਗੂ ਕੀਤਾ ਗਿਆ ਪਰ ਕੰਟਰੈਕਟ ਅਧਿਆਪਕਾਂ ’ਤੇ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੇ ਹੱਕ ’ਚ ਅਪ੍ਰੈਲ 2026 ਵਾਲੇ ਹਾਈਕੋਰਟ ਦੇ ਆਦੇਸ਼ਾਂ ਨੂੰ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ‘ਤੇ ਇਨ ਬਿਨ ਲਾਗੂ ਕੀਤਾ ਜਾਵੇ । ਡਾ. ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਵਫ਼ਦ ਦੀ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਵਲੋਂ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਯੂਨੀਵਰਸਿਟੀ ਪ੍ਰਸ਼ਾਸਨ ਮੁਆਫ਼ੀ ਮੰਗੇ । ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਫਤਰ ਅੱਗੇ ਲਗਾਏ ਗਏ ਧਰਨੇ ਦੀ ਜਿੰਮੇਵਾਰ ਯੂਨੀਵਰਸਿਟੀ ਪ੍ਰਸ਼ਾਸਨ ਹੈ । ਨੇਬਰਹੁੱਡਸ ਕੈਂਪਸ, ਰੀਜਨਲ ਸੈਂਟਰ ਅਤੇ ਕੰਸਟੀਚੁਐਂਟ ਕਾਲਜਾਂ ਦੇ ਅੱਜ ਬੰਦ ਤੋਂ ਬਾਅਦ ਜੇਕਰ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਆਉਣ ਵਾਲੇ ਦਿਨਾਂ ਵਿੱਚ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਧਰਨੇ ਨੂੰ ਸਫਲ ਬਣਾਉਣ ਲਈ ਪ੍ਰੋਫੈਸਰ ਗੁਰਸੇਵਕ ਸਿੰਘ, ਪ੍ਰੋਫੈਸਰ ਸ਼ਸ਼ੀ ਕੁਮਾਰ, ਪ੍ਰੋਫੈਸਰ ਵਕੀਲ, ਪ੍ਰੋਫੈਸਰ ਗੁਲਸ਼ਨ ਕੁਮਾਰ ਇਸ ਤੋਂ ਇਲਾਵਾ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਸਹਿਯੋਗ ਕੀਤਾ। ਪੰਜਾਬ ਸਟੂਡੈਂਟਸ ਯੂਨੀਅਨ ਰੰਧਾਵਾ ਦੇ ਲਛਮਣ ਅਤੇ ਡਾਕਟਰ ਅੰਬੇਡਕਰ ਸਟੂਡੈਂਟਸ ਔਰਗਨਾਈਜੇਸ਼ਨ ਆਫ ਇੰਡੀਆ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ, ਕਾਲਜ ਪ੍ਰਧਾਨ ਕਾਜਲ ਅਤੇ ਵਿਦਿਆਰਥੀਆਂ ਵੱਲੋਂ ਕਿਹਾ ਗਿਆ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ।