11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਿਰਤੀ ਕਿਸਾਨ ਯੂਨੀਅਨ ਕਰੇਗੀ 26 ਸਤੰਬਰ ਦੀ ਮੋਗਾ ਰੈਲੀ ’ਚ ਸ਼ਮੂਲੀਅਤ ਮੋਹਨਜੀਤ ਸ਼ੇਰੋਂ ਦੇ ਹੱਕ ’ਚ 13 ਨੂੰ ਸੰਗਰੂਰ ਰੈਲੀ ’ਚ ਵੀ ਕਿਸਾਨ ਹੋਣਗੇ ਸ਼ਾਮਿਲ

ਮਸਤੂਆਣਾ ਸਾਹਿਬ, 10 ਸਤੰਬਰ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵਿਚਾਰ ਕਰਦਿਆਂ 26 ਸਤੰਬਰ ਨੂੰ ਮੋਗੇ ਦਾਣਾ ਮੰਡੀ ਵਿਖੇ ਆਰ.

ਅਜੀਤ ਡੈਸਕ 11-09-2026
ਮਸਤੂਆਣਾ ਸਾਹਿਬ, 10 ਸਤੰਬਰ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵਿਚਾਰ ਕਰਦਿਆਂ 26 ਸਤੰਬਰ ਨੂੰ ਮੋਗੇ ਦਾਣਾ ਮੰਡੀ ਵਿਖੇ ਆਰ.ਐੱਸ.ਐੱਸ. ਅਤੇ ਭਾਜਪਾ ਦੇ ਫਿਰਕੂ ਫਾਸ਼ੀਵਾਦ ਦੇ ਖਿਲਾਫ਼ ਹੋ ਰਹੀ ਰੈਲੀ ’ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੇਂਦਰ ਵਿੱਚ ਆਰ.ਐੱਸ.ਐੱਸ. ਭਾਜਪਾ ਦੀ ਸਰਕਾਰ ਲਗਾਤਾਰ ਕਾਰਪੋਰੇਟ ਦੇ ਪੱਖ ’ਚ ਫੈਸਲੇ ਲੈ ਰਹੀ ਹੈ ਤੇ ਇਸੇ ਤਰ੍ਹਾਂ ਦੇਸ਼ ’ਚ ਆਪਣੇ ਫਿਰਕੂ ਫਾਸ਼ੀਵਾਦੀ ਏਜੰਡੇ ਨੂੰ ਲਾਗੂ ਕਰਨ ਲਈ ਘੱਟ ਗਿਣਤੀਆਂ ’ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਹ ਕੇ ਕੇਂਦਰੀਕਰਨ ਦੀ ਨੀਤੀ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਜਿਸ ਨਾਲ ਦੇਸ਼ ਵਿੱਚ ਬੇਰੁਜ਼ਗਾਰੀ, ਮਹਿੰਗਾਈ ਅਤੇ ਭੁੱਖਮਰੀ ਵਧ ਰਹੀ ਹੈ। ਦੇਸ਼ ਦੀ ਸੰਪਤੀ ਨੂੰ ਅਡਾਨੀ,ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਲੁਟਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਹੱਕ ਸੱਚ ਦੀ ਆਵਾਜ਼ ਨੂੰ ਕਦੇ ਡੰਡੇ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ । 26 ਸਤੰਬਰ ਨੂੰ ਪੂਰੇ ਪੰਜਾਬ ਦੇ ਮਿਹਨਤਕਸ਼ ਸੰਘਰਸ਼ੀ ਲੋਕ ਇਕੱਠੇ ਹੋ ਕੇ ਫਾਸ਼ੀਵਾਦ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨਗੇ ਤੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਇਸ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਮੀਟਿੰਗ ’ਚ ਜ਼ਿਲ੍ਹਾ ਆਗੂ ਜੁਝਾਰ ਸਿੰਘ ਬਡਰੁੱਖਾਂ, ਹਰਦਮ ਸਿੰਘ ਰਾਜੋਮਾਜਰਾ, ਬਲਾਕ ਸੰਗਰੂਰ ਦੇ ਪ੍ਰਧਾਨ ਸਤਵਿੰਦਰ ਸਿੰਘ ਬਹਾਦਰਪੁਰ, ਯੂਥ ਵਿੰਗ ਦੇ ਆਗੂ ਹਰਦੀਪ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਉਭਾਵਾਲ ਤੋਂ ਇਲਾਵਾ ਬਲਾਕ ਲੌਂਗੋਵਾਲ ਦੇ ਸਕੱਤਰ ਸਤਵੰਤ ਸਿੰਘ ਦੁੱਲਟ ਸਮੇਤ ਵੱਡੀ ਗਿਣਤੀ ਆਗੂ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ’ਚ ਹਾਕਮ ਸਿੰਘ ਜਵੰਧਾ ਮੈਮੋਰੀਅਲ ਦਫ਼ਤਰ ਦਾ ਡਾ. ਮਿੰਕੂ ਜਵੰਧਾ ਵਲੋਂ ਉਦਘਾਟਨ ਅਗਲੀ ਖ਼ਬਰ ਪੰਜਾਬ ’ਚ ਸਿਆਸੀ ਅਤੇ ਪੁਲਿਸ ਤਸ਼ੱਦਦ ਦੀਆਂ ਵਧਦੀਆਂ ਘਟਨਾਵਾਂ ਦੀ ਸੀ.ਬੀ.ਆਈ ਜਾਂਚ ਲਈ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।