12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

23 ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ - ਕੰਵਲਜੀਤ ਸਿੰਘ ਢੀਂਡਸਾ

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ) – ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਜਗਜੀਤ ਸਿੰਘ ਧੂਰੀ ਅਤੇ ਕੰਵਲਜੀਤ ਸਿੰਘ ਢੀਂਡਸਾ। 12-09-2026
ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ) – ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਡਾਇਰੈਕਟਰ ਕੰਵਲਜੀਤ ਸਿੰਘ ਢੀਂਡਸਾ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸੱਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ। ਸਦੀਆਂ ਤੋਂ ਪੰਜਾਬੀਆਂ ਦੀ ਸਾਹਿਤਕ ਅਤੇ ਸੱਭਿਆਚਾਰਕ ਬੋਲੀ ਰਹੀ ਪੰਜਾਬੀ ਨੂੰ ਵਿਸ਼ਵ ਪੱਧਰ ’ਤੇ ਸਮਰਪਿਤ ਇੱਕ ਵਿਸ਼ੇਸ਼ ਦਿਨ ਦੀ ਲੋੜ ਸੀ, ਤਾਂ ਜੋ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ। ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਅਤੇ ਮਜ਼ਬੂਤ ਬਣਾਉਣ ਲਈ ਵਿਸ਼ਵ ਪੰਜਾਬੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣਾ ਮਾਂ—ਬੋਲੀ ਪੰਜਾਬੀ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ, ਪਿਆਰ ਅਤੇ ਮਾਣ ਦਾ ਪ੍ਰਗਟਾਵਾ ਹੋਵੇਗਾ। ਢੀਂਡਸਾ ਨੇ ਦੱਸਿਆ ਕਿ 23 ਸਤੰਬਰ ਨੂੰ ਹੋਣ ਵਾਲੇ ਇਸ ਇਤਿਹਾਸਕ ਸਮਾਰੋਹ ਵਿੱਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਸਮਾਰੋਹ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਸੁਖਜੀਵਨ ਸਰੌਦ, ਬੀਰ ਤੋਲੇਵਾਲ ਤੇ ਜਰਨੈਲ ਮੋਮਨਾਬਾਦ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਰੋਡਵੇਜ਼-ਪਨੱਬਸ ਕਾਮਿਆਂ ਨੇ ਕੀਤੀ ਰੋਸ ਰੈਲੀ, 17 ਦੀ ਮੀਟਿੰਗ ’ਚ ਮੰਗਾਂ ਦਾ ਹੱਲ਼ ਨਾ ਹੋਣ ’ਤੇ 22 ਨੂੰ ਕਰਨਗੇ ਚੱਕਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।