12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਫੋਰਚੂਨ ਸਕੂਲ ਵਿਖੇ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਫੋਰਚੂਨ ਕਾਨਵੈਂਟ ਸਕੂਲ, ਸੰਗਰੂਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਕੈਂਪਸ ’ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ ।

ਅਜੀਤ ਡੈਸਕ 12-09-2026
ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਫੋਰਚੂਨ ਕਾਨਵੈਂਟ ਸਕੂਲ, ਸੰਗਰੂਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸਕੂਲ ਕੈਂਪਸ ’ਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ । ਸਮਾਗਮ ਦਾ ਮੁੱਖ ਆਕਰਸ਼ਣ ਕ੍ਰਿਸ਼ਨ ਲੀਲਾ ਦੀ ਪੇਸ਼ਕਾਰੀ ਰਹੀ, ਜਿਸ ਵਿੱਚ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ। ਨੰਨੇ-ਮੁੰਨੇ ਕਲਾਕਾਰਾਂ ਨੇ ਆਪਣੇ ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਪ੍ਰਿੰਸੀਪਲ ਰਿਫ਼ਤ ਵਹਾਬ ਨੈਸ਼ਨਲ ਐਕਸੀਲੈਂਸ ਐਵਾਰਡ-2026 ਨਾਲ ਸਨਮਾਨਿਤ ਅਗਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਐਡਵੋਕੇਟ ਜਸਵਿੰਦਰ ਦੇਵ ਸਿੰਘ ਸੰਧੂ ਬਾਰ ਐਸੋਸੀਏਸ਼ਨ ਮੂਣਕ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।