14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਟੇਟ ਐਵਾਰਡ ਮਿਲਣ ’ਤੇ ਹੈੱਡਮਿਸਟ੍ਰੈਸ ਰਾਜਵੀਰ ਕੌਰ ਦਾ ਵਿਧਾਇਕ ਡਾ. ਰਹਿਮਾਨ ਵਲੋਂ ਸਨਮਾਨ

ਸੰਦੌੜ, 13 ਸਤੰਬਰ (ਜਸਵੀਰ ਸਿੰਘ ਜੱਸੀ) - ਪਿੰਡ ਭੂਦਨ ਦੇ ਸਰਕਾਰੀ ਹਾਈ ਸਕੂਲ ਦੀ ਹੈੱਡਮਿਸਟ੍ਰੈਸ ਰਾਜਵੀਰ ਕੌਰ ਨੂੰ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਸਟੇਟ ਐਵਾਰਡ ਮਿਲਣ ’ਤੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਅਜੀਤ ਡੈਸਕ 14-09-2026
ਸੰਦੌੜ, 13 ਸਤੰਬਰ (ਜਸਵੀਰ ਸਿੰਘ ਜੱਸੀ) - ਪਿੰਡ ਭੂਦਨ ਦੇ ਸਰਕਾਰੀ ਹਾਈ ਸਕੂਲ ਦੀ ਹੈੱਡਮਿਸਟ੍ਰੈਸ ਰਾਜਵੀਰ ਕੌਰ ਨੂੰ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਸਟੇਟ ਐਵਾਰਡ ਮਿਲਣ ’ਤੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਪਤਵੰਤਿਆਂ ਵਲੋਂ ਵੀ ਹੈੱਡਮਿਸਟ੍ਰੈਸ ਰਾਜਵੀਰ ਕੌਰ ਨੂੰ ਸਨਮਾਨ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪਿੰਡ ਭੂਦਨ ਦੇ ਸਰਕਾਰੀ ਹਾਈ ਸਕੂਲ ਦੀ ਹੈੱਡਮਿਸਟ੍ਰੈਸ ਰਾਜਵੀਰ ਕੌਰ ਨੂੰ ਸਟੇਟ ਐਵਾਰਡ ਮਿਲਣਾ ਸਕੂਲ, ਪਿੰਡ ਅਤੇ ਪੂਰੇ ਹਲਕੇ ਲਈ ਮਾਣ ਵਾਲੀ ਗੱਲ ਹੈ। ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਇਸੇ ਸਕੂਲ ਦੇ ਅਧਿਆਪਕ ਮੁਹੰਮਦ ਅਸਦ ਅਹਿਸਾਨ, ਐੱਸ.ਐੱਸ. ਮਾਸਟਰ, ਨੂੰ ਪਿਛਲੇ ਵਰ੍ਹੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇੱਕੋ ਸਕੂਲ ਦੇ ਅਧਿਆਪਕਾਂ ਨੂੰ ਲਗਾਤਾਰ ਸਟੇਟ ਪੱਧਰ ’ਤੇ ਸਨਮਾਨ ਮਿਲਣਾ ਇੱਥੋਂ ਦੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਮਾਣ ਹੈ। ਇਸ ਮੌਕੇ ਵਿਧਾਇਕ ਦੇ ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਮੁਹੰਮਦ ਫੈਸਲ ਜੂਨੀਅਰ ਸਹਾਇਕ ਅਤੇ ਸਤਿੰਦਰ ਸਿੰਘ ਚਹਿਲ ਕੁਠਾਲਾ ਕਲਰਕ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ‘ਸਾਈਕਲ ਮਾਰਚ’ ਕੱਢਿਆ ਭਾਈ ਜਗਜੀਤ ਸਿੰਘ ਨੇ ਹਰੀ ਝੰਡੀ ਦੇ ਕੇ... ਅਗਲੀ ਖ਼ਬਰ ਦਿੜ੍ਹਬਾ ਸਬ-ਡਵੀਜ਼ਨ ਦੇ ਚਾਹਵਾਨਾਂ ਲਈ ਬੱਕਰੀ ਪਾਲਣ ਦੀ ਮੁਫ਼ਤ ਸਿਖਲਾਈ 15 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।