15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨ ਬਿਜਲੀ ਲਈ ਤਰਸੇ, ਸਰਕਾਰ ਜਵਾਬ ਦੇਵੇ - ਰਣਜੀਤ ਸਿੰਘ ਰੰਧਾਵਾ ਕਾਤਰੋਂ

ਧੂਰੀ, 13 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਨੂੰ ਟਿਊਬਵੈਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਦੇ ਦੋਸ਼ ਲਗਾਉਂਦਿਆਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਦਿਨ ਸਮੇਂ 12-12 ਘੰਟੇ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ।

ਅਜੀਤ ਡੈਸਕ 14-09-2026
ਧੂਰੀ, 13 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਨੂੰ ਟਿਊਬਵੈਲਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਦੇ ਦੋਸ਼ ਲਗਾਉਂਦਿਆਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਦਿਨ ਸਮੇਂ 12-12 ਘੰਟੇ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਰੰਧਾਵਾ ਕਾਤਰੋਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਬਿਜਲੀ ਦੀ ਲੋੜ ਹੁੰਦੀ ਹੈ, ਪਰ ਕਈ ਵਾਰ ਬਿਜਲੀ ਸਪਲਾਈ ’ਚ ਵਿਘਨ ਪੈਣ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਜੇਕਰ 12-12 ਘੰਟੇ ਦਿਨ ਸਮੇਂ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਤਾਂ ਫਿਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਕਿਉਂ ਨਹੀਂ ਮਿਲ ਰਹੀ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਬਿਜਲੀ ਸਪਲਾਈ ਦੀ ਸਥਿਤੀ ਨੂੰ ਸੁਧਾਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਦੀਵਾਨ ਹਾਲ ਦਾ ਲੈਂਟਰ 17 ਨੂੰ ਅਗਲੀ ਖ਼ਬਰ ਸਾਬਕਾ ਏਅਰਫੋਰਸ ਅਫ਼ਸਰ ਦੇ ਘਰੋਂ ਲੱਖਾਂ ਦੀ ਨਕਦੀ ਤੇ ਵਿਦੇਸ਼ੀ ਘੜੀਆਂ ਹੋਈਆਂ ਚੋਰੀ ਬਾਬੂ ਬ੍ਰਿਸ਼ ਭਾਨ ਦੀ 118ਵੀਂ ਜੈਅੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।