ਮਹਿਲਾ ਕਾਂਗਰਸ ਵਿਧਾਨ ਸਭਾ ਚੋਣਾਂ ’ਚ ਨਿਭਾਏਗੀ ਅਸਰਦਾਰ ਰੋਲ – ਬੀਬੀ ਸੈਣੀ
ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ 15 ਸਤੰਬਰ ਦੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ਵਿੱਚ ਪੂਰੇ ਉਤਸ਼ਾਹ ਦਾ ਮਾਹੌਲ ਹੈ । ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਜਿੱਥੇ ਆਪਣੀ ਪੰਜਾਬ ਫੇਰੀ ਦੌਰਾਨ ਕਾਂਗਰਸ ਆਗੂਆਂ, ਵਰਕਰਾਂ ਨੂੰ 2027 ਦੀ ਵਿਧਾਨ ਸਭਾ ਚੋਣਾਂ ਲਈ ਜਥੇਬੰਦ ਕਰਨਗੇ ਉੱਥੇ ਰਾਹੁਲ ਗਾਂਧੀ ਦੇ ਪੰਜਾਬ ਫੇਰੀ ਨੂੰ ਲੈ ਕੇ ਪ੍ਰੋਗਰਾਮ ਵੀ ਨਿਰਧਾਰਿਤ ਕਰਨਗੇ।
ਅਜੀਤ ਡੈਸਕ
14-09-2026