16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਿਲੇਬਸ ’ਚੋਂ ਸਿੱਖ ਇਤਿਹਾਸ ਦੇ ਚਾਰ ਅਹਿਮ ਪੇਪਰ ਹਟਾਉਣਾ ਮੰਦਭਾਗਾ - ਪੰਮਾ ਬਾਠ ਪੰਜਾਬ ਯੂਨੀਵਰਸਿਟੀ ਦੇ ਫ਼ੈਸਲੇ ’ਤੇ ਸਿੱਖ ਆਗੂਆਂ ਤੇ ਸੰਸਥਾਵਾਂ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ

ਧੂਰੀ, 15 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ. ਏ.

ਪਰਮਜੀਤ ਸਿੰਘ ਪੰਮਾ ਬਾਠ 16-09-2026
ਧੂਰੀ, 15 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਏ. ਇਤਿਹਾਸ ਦੇ ਪੋਸਟ ਗਰੈਜੂਏਟ ਸਿਲੇਬਸ ਵਿਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ ਦੇ ਮਾਮਲੇ ’ਤੇ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਬਾਠ ਨੇ ਸਖ਼ਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਇਤਿਹਾਸ ਸਾਡੀ ਵਿਰਾਸਤ, ਪਹਿਚਾਣ ਅਤੇ ਇਤਿਹਾਸਕ ਚੇਤਨਾ ਦਾ ਅਹਿਮ ਹਿੱਸਾ ਹੈ, ਇਸ ਲਈ ਅਜਿਹੇ ਵਿਸ਼ਿਆਂ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਹਟਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪੰਮਾ ਬਾਠ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਰਗੀ ਇਤਿਹਾਸਕ ਅਤੇ ਪੰਜਾਬ ਨਾਲ ਗਹਿਰੇ ਤੌਰ ’ਤੇ ਜੁੜੀ ਵਿੱਦਿਅਕ ਸੰਸਥਾ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਵਿਸ਼ਿਆਂ ਨੂੰ ਹਟਾਏ ਜਾਣ ਨਾਲ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਸ ਮਾਮਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਕੇਵਲ ਇੱਕ ਵਿਸ਼ਾ ਨਹੀਂ, ਸਗੋਂ ਪੰਜਾਬ ਦੀ ਸਮਾਜਿਕ, ਸੱਭਿਆਚਾਰਕ ਅਤੇ ਇਤਿਹਾਸਕ ਪਹਿਚਾਣ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਅਕਾਦਮਿਕ ਪੱਧਰ ’ਤੇ ਬਣਦਾ ਸਥਾਨ ਮਿਲਣਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਦੇਖੀ ਨੂੰ ਪੰਜਾਬ ਅਤੇ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।
ਪਿਛਲੀ ਖ਼ਬਰ ਅਕਾਲ ਗਰਲਜ਼ ਹੋਸਟਲ ਵਿਖੇ ਸੇਵਾਮੁਕਤ ਸੇਵਾਦਾਰਾਂ ਨੂੰ ਭਾਵਪੂਰਤ ਵਿਦਾਇਗੀ ਅਗਲੀ ਖ਼ਬਰ ਮੂੰਗੀ ਦੀ ਫ਼ਸਲ ਦੇ ਕਰੋੜਾਂ ਰੁਪਏ ਨਾ ਮਿਲਣ ਤੇ ਆੜ੍ਹਤੀਆਂ ਵੱਲੋਂ ਪੁਲਿਸ ਨੂੰ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।