ਮੁੱਖ ਮੰਤਰੀ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਗੱਜਣਮਾਜਰਾ ਨੇ ਕੀਤੀ ਰਵਾਨਾ
ਅਮਰਗੜ੍ਹ 15 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਸਥਾਨਕ ਸ਼ਹਿਰ ’ਚੋਂ ਖਾਟੂ ਸ਼ਾਮ, ਬਾਲਾ ਜੀ, ਬ੍ਰਿੰਦਾਵਨ, ਮਥੁਰਾ, ਰਿਸ਼ੀਕੇਸ ਅਤੇ ਹਰਿਦੁਆਰ ਆਦਿ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਵਿਧਾਇਕ ਪ੍ਰੋਫ਼ੈਸਰ ਗੱਜਣਮਾਜਰਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਗੱਜਣਮਜਰਾ ਨੇ ਕਿਹਾ ਕਿ ਬਹੁਤ ਸਾਰੇ ਵਿਅਕਤੀਆਂ ਨੂੰ ਆਰਥਿਕ ਮਜਬੂਰੀਆਂ ਕਾਰਨ ਜ਼ਿੰਦਗੀ ਭਰ ਧਾਰਮਿਕ ਯਾਤਰਾਵਾਂ ਕਰਨ ਦਾ ਮੌਕਾ ਨਹੀਂ ਮਿਲਦਾ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਇਹ ਯੋਜਨਾ ਸ਼ੁਰੂ ਕਰਕੇ ਬਹੁਤ ਸਾਰੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ ਹਨ ।
ਅਮਰਗੜ੍ਹ 15 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਸਥਾਨਕ ਸ਼ਹਿਰ ’ਚੋਂ ਖਾਟੂ ਸ਼ਾਮ, ਬਾਲਾ ਜੀ, ਬ੍ਰਿੰਦਾਵਨ, ਮਥੁਰਾ, ਰਿਸ਼ੀਕੇਸ ਅਤੇ ਹਰਿਦੁਆਰ ਆਦਿ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਵਿਧਾਇਕ ਪ੍ਰੋਫ਼ੈਸਰ ਗੱਜਣਮਾਜਰਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਗੱਜਣਮਜਰਾ ਨੇ ਕਿਹਾ ਕਿ ਬਹੁਤ ਸਾਰੇ ਵਿਅਕਤੀਆਂ ਨੂੰ ਆਰਥਿਕ ਮਜਬੂਰੀਆਂ ਕਾਰਨ ਜ਼ਿੰਦਗੀ ਭਰ ਧਾਰਮਿਕ ਯਾਤਰਾਵਾਂ ਕਰਨ ਦਾ ਮੌਕਾ ਨਹੀਂ ਮਿਲਦਾ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਇਹ ਯੋਜਨਾ ਸ਼ੁਰੂ ਕਰਕੇ ਬਹੁਤ ਸਾਰੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ ਹਨ । ਉਨ੍ਹਾਂ ਸ਼ਹਿਰ ਵਾਸੀਆਂ ਅਤੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸੂਬਾ ਸਕੱਤਰ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਚੇਅਰਮੈਨ ਕੇਵਲ ਸਿੰਘ ਜਾਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਵੱਡਾ ਉਪਰਾਲਾ ਹੈ ਕਿ ਸਾਰੇ ਧਰਮਾ ਦੇ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਮਾਜ ਸੇਵੀ ਦੀਪਕ ਕੌੜਾ ਦੀਪਾ, ਚਮਕੌਰ ਸਿੰਘ ਗੁਆਰਾ, ਹਰਪ੍ਰੀਤ ਸਿੰਘ ਹੈਪੀ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ, ਚੇਅਰਮੈਨ ਰਘਵੀਰ ਸਿੰਘ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਟਰੱਕ ਯੂਨੀਅਨ ਅਮਰਗੜ ਦੇ ਪ੍ਰਧਾਨ ਪ੍ਰਦੀਪ ਜੱਗੀ, ਸਰਪੰਚ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਗੁਰਵੀਰ ਸਿੰਘ ਸੋਹੀ, ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਸੁਖਵਿੰਦਰ ਸਿੰਘ ਸੁੱਖਾ ,ਕੌਂਸਲਰ ਸੰਦੀਪ ਕੌੜਾ, ਰਜਿੰਦਰ ਸਿੰਘ ਹੈਪੀ, ਕ੍ਰਿਸ਼ਨ ਕੌਸ਼ਲ, ਨੰਬਰਦਾਰ ਜਗਦੀਪ ਸਿੰਘ ਸਲਾਰ, ਬਚਿੱਤਰ ਸਿੰਘ ਸੰਧੂ, ਜਗਜੀਤ ਸਿੰਘ ਸੰਧੂ, ਡਾ. ਹਰਜੀਤ ਕੌਂਸਲ, ਬਲਵੀਰ ਕੁਮਾਰ ਸਿੰਗਲਾ ਆਦਿ ਹਾਜ਼ਰ ਸਨ।