16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦਿੜ੍ਹਬਾ ਦਾ ਖੇਡ ਸਟੇਡੀਅਮ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਾਲਾ ਸਟੇਡੀਅਮ ਐਮ.ਡੀ.ਬੀ. ਗਰੁੱਪ ਵਲੋਂ ਖਿਡਾਰੀਆਂ ਨੂੰ 55 ਦੇ ਕਰੀਬ ਕਿੱਟਾਂ ਵੰਡੀਆਂ

ਦਿੜ੍ਹਬਾ ਮੰਡੀ, 15 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ 55 ਦੇ ਕਰੀਬ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਖਿਡਾਰੀਆਂ ਨੇ ਐਮ.

ਅਜੀਤ ਡੈਸਕ 16-09-2026
ਦਿੜ੍ਹਬਾ ਮੰਡੀ, 15 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ 55 ਦੇ ਕਰੀਬ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਖਿਡਾਰੀਆਂ ਨੇ ਐਮ.ਡੀ.ਬੀ. ਗਰੁੱਪ ਦੇ ਐਮ.ਡੀ. ਪੰਕਜ ਬਾਂਸਲ ਅਤੇ ਸੁਰਿੰਦਰ ਬਾਂਸਲ ਦਾ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਾਲ ਸਿੰਘ ਪਾਲਾ, ਕਸ਼ਮੀਰ ਸਿੰਘ ਰੋੜੇਵਾਲ ਅਤੇ ਹੋਰ ਖਿਡਾਰੀਆਂ ਨੇ ਕਿਹਾ ਕਿ ਐਮ.ਡੀ.ਬੀ. ਗਰੁੱਪ ਵਲੋਂ ਹਮੇਸ਼ਾ ਹੀ ਖਿਡਾਰੀਆਂ ਦੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੁਖਵਿੰਦਰ ਸਿੰਘ ਭਿੰਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਅੱਜ ਖਿਡਾਰੀਆਂ ਨੂੰ ਕਿੱਟਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦਿੜ੍ਹਬਾ ਦਾ ਖੇਡ ਸਟੇਡੀਅਮ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਾਲਾ ਸਟੇਡੀਅਮ ਹੈ। ਇਸ ਮੌਕੇ ਸੇਵਾਮੁਕਤ ਪੁਲਿਸ ਇੰਸਪੈਕਟਰ ਰਾਮ ਕੁਮਾਰ ਪੱਪੂ, ਅਮ੍ਰਿਤ ਸਿੰਘ, ਹਰਦੇਵ ਸਿੰਘ ਗੁੱਜਰਾਂ ਅਤੇ ਹੋਰ ਖਿਡਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵੀਆਂ ਨੇ ਟੀ ਬੀ ਦੇ ਮਰੀਜ਼ਾਂ ਨੂੰ ਖੁਰਾਕ ਕਿੱਟਾਂ ਦਿੱਤੀਆਂ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਗੱਜਣਮਾਜਰਾ ਨੇ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।