16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜ਼ਿਲ੍ਹਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਦੀ ਬਿਹਤਰੀ ਲਈ ਦਿੱਤੇ ਗਏ ਕਾਓ ਲਿਫਟਰ

ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਜੋ ਕਿ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਹਨ, ਨੂੰ ਬਿਮਾਰ ਗਊਆਂ ਨੂੰ ਜਲਦੀ ਤੰਦਰੁਸਤ ਕਰਨ ਲਈ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ । ਭੇਜੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਕੀਮਤੀ ਭਗਤ ਵਾਈਸ ਚੇਅਰਮੈਨ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਮੁਤਾਬਿਕ ਗਊਸ਼ਾਲਾਵਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦਾ ਵਚਨ ਦੋਹਰਾਇਆ ।

ਸੇਵਾ ਮੁਕਤ ਕਰਮਚਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ ਦਮਦਮੀ 16-09-2026
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਜੋ ਕਿ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਹਨ, ਨੂੰ ਬਿਮਾਰ ਗਊਆਂ ਨੂੰ ਜਲਦੀ ਤੰਦਰੁਸਤ ਕਰਨ ਲਈ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ । ਭੇਜੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਕੀਮਤੀ ਭਗਤ ਵਾਈਸ ਚੇਅਰਮੈਨ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਮੁਤਾਬਿਕ ਗਊਸ਼ਾਲਾਵਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦਾ ਵਚਨ ਦੋਹਰਾਇਆ । ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ ਇੱਕ ਇੱਕ ਕਾਓ ਲਿਫਟਰ ਬਿਲਕੁਲ ਮੁਫ਼ਤ ਦਿੱਤਾ ਗਿਆ ਹੈ। ਡਾ. ਸੁਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਨੇ ਦੱਸਿਆ ਕਿ ਚੇਅਰਮੈਨ ਸਾਹਿਬ ਅਤੇ ਵਾਈਸ ਚੇਅਰਮੈਨ ਸਾਹਿਬ ਦੇ ਯਤਨਾਂ ਸਦਕਾ ਪੰਜਾਬ ਦੀਆਂ 584 ਗਊਸ਼ਾਲਾਵਾਂ ਵਿੱਚ ਨੂੰ ਬਿਜਲੀ ਬਿਲਕੁਲ ਮੁਫ਼ਤ ਕੀਤੀ ਗਈ ਹੈ। ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਲਈ ਸਬੰਧਿਤ ਵੈਟਰਨਰੀ ਅਫ਼ਸਰ ਜਾਂ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਤਾਂ ਜੋ ਵਿੱਤੀ ਸਹਾਇਤਾ ਲਈ ਪੋਰਟਲ ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਤੁਰੰਤ ਅੱਪਲੋਡ ਕੀਤੀਆਂ ਜਾ ਸਕਣ । ਸਾਰੀਆਂ ਗਊਸ਼ਾਲਾਵਾਂ ਵਿੱਚ ਡਾਕਟਰੀ ਸਹੂਲਤਾਂ ਲਈ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ। ਇਸ ਮਹੀਨੇ ਦੌਰਾਨ ਗਊ ਧਨ ਨੂੰ ਪਸ਼ੂਆਂ ਦੀ ਤਫੜੀ ਰੋਗ ਦੇ ਬਚਾਓ ਲਈ ਟੀਕਾ ਕਰਨ ਗਊਸ਼ਾਲਾਵਾਂ ਤੋਂ ਸ਼ੁਰੂ ਕਰਕੇ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਡਾ. ਪਰਮਿੰਦਰਜੀਤ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ, ਡਾ. ਅਨੁਰਾਧਾ ਵੈਟਨਰੀ ਅਫ਼ਸਰ, ਸ੍ਰੀ ਕੈਲਾਸ਼ ਬੰਸਲ, ਨਰੇਸ਼ ਕੁਮਾਰ ਗਰਗ, ਪ੍ਰਧਾਨ ਗਊ ਧਾਮ ਸੰਗਰੂਰ, ਰਤਨ ਲਾਲ ਸਿੰਗਲਾ, ਵਿਜੇ ਗੋਇਲ ਮੌਜੂਦ ਰਹੇ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਅਮਨ ਅਰੋੜਾ ਦੀ ਕੋਠੀ ਨੇੜੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਾਜਪਾਲ ਪੰਜਾਬ ਵਲੋਂ ਬੁਲਾਈ ਵਿੱਦਿਅਕ ਕਾਨ... ਅਗਲੀ ਖ਼ਬਰ ਮਾਨ ਸਰਕਾਰ ਨੇ ਕੱਸੀਆਂ ਤੇ ਖੇਤਾਂ ਦੀਆਂ ਟੇਲਾਂ ’ਤੇ ਪਹੁੰਚਾਇਆ ਨਹਿਰੀ ਪਾਣੀ- ਗੋਇਲ 1988 ਏਕੜ ਰਕਬੇ ਲਈ ਸਿੰਚਾਈ ਦੀ ਨਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।