ਮਜ਼ਦੂਰਾਂ ਦੀ ਕੁੱਟਮਾਰ ਅਤੇ ਝੂਠੇ ਕੇਸ ’ਚ ਫਸਾਉਣ ਦੇ ਵਿਰੋਧ ’ਚ ਪੁਲਿਸ ਥਾਣੇ ਅੱਗੇ ਪੱਕਾ ਧਰਨਾ ਜਾਰੀ
ਲਹਿਰਾਗਾਗਾ, 16 ਸਤੰਬਰ (ਅਸ਼ੋਕ ਗਰਗ) - ਝੋਨੇ ਦੇ ਸੀਜ਼ਨ ਦੌਰਾਨ ਪਿੰਡ ਭੁਟਾਲ ਕਲਾਂ ਵਿਖੇ ਇੱਕ ਭਾਜਪਾ ਆਗੂ ਵਲੋਂ ਕਿਸੇ ਵਿਅਕਤੀ ਦੇ ਖੇਤ ’ਚ ਕੰਮ ਕਰ ਰਹੇ ਮਜ਼ਦੂਰਾਂ ’ਤੇ ਕਥਿਤ ਤੌਰ ’ਤੇ ਹਮਲਾ ਕਰਕੇ ਕੁੱਟਮਾਰ ਕਰਨ ਅਤੇ ਮਜ਼ਦੂਰਾਂ ਨੂੰ ਝੂਠੇ ਕੇਸ ’ਚ ਫਸਾਉਣ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ ਤੋਂ ਪੁਲਿਸ ਥਾਣਾ ਲਹਿਰਾਗਾਗਾ ਦੇ ਸਾਹਮਣੇ ਦਿਨ-ਰਾਤ ਦਾ ਪੱਕਾ ਧਰਨਾ ਜਾਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ) ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਕਿਸਾਨ ਯੂਨੀਅਨ ਮਲਵਈ ਦੇ ਆਗੂ ਰਾਮਪਾਲ ਸ਼ਰਮਾ, ਮੁਲਾਜ਼ਮ ਆਗੂ ਰਾਜਿੰਦਰ ਅਕੋਈ, ਵਾਟਰ ਸਪਲਾਈ ਯੂਨੀਅਨ ਦੇ ਆਗੂ ਦਰਸ਼ਨ ਲਹਿਰਾ, ਜ਼ਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ ਅਤੇ ਘਮੰਡ ਸਿੰਘ ਖ਼ਾਲਸਾ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਅਤੇ ਮਾਮਲੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਲਹਿਰਾਗਾਗਾ, 16 ਸਤੰਬਰ (ਅਸ਼ੋਕ ਗਰਗ) - ਝੋਨੇ ਦੇ ਸੀਜ਼ਨ ਦੌਰਾਨ ਪਿੰਡ ਭੁਟਾਲ ਕਲਾਂ ਵਿਖੇ ਇੱਕ ਭਾਜਪਾ ਆਗੂ ਵਲੋਂ ਕਿਸੇ ਵਿਅਕਤੀ ਦੇ ਖੇਤ ’ਚ ਕੰਮ ਕਰ ਰਹੇ ਮਜ਼ਦੂਰਾਂ ’ਤੇ ਕਥਿਤ ਤੌਰ ’ਤੇ ਹਮਲਾ ਕਰਕੇ ਕੁੱਟਮਾਰ ਕਰਨ ਅਤੇ ਮਜ਼ਦੂਰਾਂ ਨੂੰ ਝੂਠੇ ਕੇਸ ’ਚ ਫਸਾਉਣ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ ਤੋਂ ਪੁਲਿਸ ਥਾਣਾ ਲਹਿਰਾਗਾਗਾ ਦੇ ਸਾਹਮਣੇ ਦਿਨ-ਰਾਤ ਦਾ ਪੱਕਾ ਧਰਨਾ ਜਾਰੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ) ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਕਿਸਾਨ ਯੂਨੀਅਨ ਮਲਵਈ ਦੇ ਆਗੂ ਰਾਮਪਾਲ ਸ਼ਰਮਾ, ਮੁਲਾਜ਼ਮ ਆਗੂ ਰਾਜਿੰਦਰ ਅਕੋਈ, ਵਾਟਰ ਸਪਲਾਈ ਯੂਨੀਅਨ ਦੇ ਆਗੂ ਦਰਸ਼ਨ ਲਹਿਰਾ, ਜ਼ਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ ਅਤੇ ਘਮੰਡ ਸਿੰਘ ਖ਼ਾਲਸਾ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਅਤੇ ਮਾਮਲੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਮਜ਼ਦੂਰਾਂ ਵਿਰੁੱਧ ਦਰਜ ਕੀਤੇ ਗਏ ਕਥਿਤ ਝੂਠੇ ਕੇਸ ਰੱਦ ਕੀਤੇ ਜਾਣ। ਇਸ ਮੌਕੇ ਨਿਰਮਲ ਸਿੰਘ ਭੁਟਾਲ ਅਤੇ ਸਾਧਾ ਸਿੰਘ ਖ਼ਾਲਸਾ ਸਮੇਤ ਹੋਰ ਜਥੇਬੰਦੀ ਆਗੂ ਅਤੇ ਵਰਕਰ ਹਾਜ਼ਰ ਸਨ। ਦੂਸਰੇ ਪਾਸੇ ਥਾਣਾ ਮੁਖੀ ਜਸਕਰਨ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪਹਿਲਾ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਪਿੰਡ ਭੁਟਾਲ ਕਲਾਂ ਦੇ ਸੁਖਜਿੰਦਰ ਸਿੰਘ ਸੱਟਾਂ ਲੱਗਣ ਕਾਰਨ ਹਸਪਤਾਲ ਵਿਖੇ ਦਾਖਲ ਹੋਏ ਸੀ। ਡਾਕਟਰੀ ਰਿਪੋਰਟ ਤੋਂ ਬਾਅਦ ਰਾਜ ਸਿੰਘ, ਪ੍ਰੀਤ ਸਿੰਘ ਅਤੇ ਜਗਸੀਰ ਸਿੰਘ ਖਿਲਾਫ ਮੁਕਦਮਾ ਦਰਜ ਕੀਤਾ ਗਿਆ ਸੀ। ਪਰ ਜਥੇਬੰਦੀ ਹੁਣ ਇਹ ਧਰਨਾ ਲਗਾ ਕੇ ਸੁਖਜਿੰਦਰ ਸਿੰਘ ‘ਤੇ ਇਹ ਦਬਾਅ ਬਣਾ ਰਹੀ ਹੈ ਕਿ ਉਹ ਸਮਝੌਤਾ ਕਰੇ ਪਰ ਸੁਖਜਿੰਦਰ ਸਿੰਘ ਨੇ ਇਨ੍ਹਾਂ ਨਾਲ ਸਮਝੌਤਾ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।