ਮੰਡੀਆਂ ’ਚ ਝੋਨੇ ਖਰੀਦ ਦੇ ਪ੍ਰਬੰਧ ਕੀਤੇ ਜਾਣ- ਬੀ.ਕੇ.ਯੂ.
ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਉਨ੍ਹਾਂ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜੋ 1 ਤੋਂ 7 ਸਤੰਬਰ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਟਰੈਕਟਰ ਟਰਾਲੀਆਂ ਲੈ ਕੇ ਧਰਨੇ ’ਚ ਸ਼ਾਮਿਲ ਹੋਏ ਸਨ ।
ਅਜੀਤ ਡੈਸਕ
18-09-2026