18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਿਜ਼ੀਟਲ ਸੰਭਾਲ ਦੇ ਖੇਤਰਾਂ ’ਚ ਨਵੀਆਂ ਸੰਭਾਵਨਾਵਾਂ ਪੈਦਾ ਹੋ ਰਹੀਆਂ - ਗਗਨ ਫਿਰਦੋਸੀ

ਮਲੇਰਕੋਟਲਾ, 17 ਸਤੰਬਰ (ਮੁਹੰਮਦ ਹਨੀਫ ਥਿੰਦ)- ਸਥਾਨਕ ਇਸਲਾਮੀਆ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਰਾਹੀਲਾ ਦੀ ਸੁਚੱਜੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ਇਕ ਵਿਸ਼ੇਸ਼ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 18-09-2026
ਮਲੇਰਕੋਟਲਾ, 17 ਸਤੰਬਰ (ਮੁਹੰਮਦ ਹਨੀਫ ਥਿੰਦ)- ਸਥਾਨਕ ਇਸਲਾਮੀਆ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਰਾਹੀਲਾ ਦੀ ਸੁਚੱਜੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ਇਕ ਵਿਸ਼ੇਸ਼ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਆਯੋਜਨ ਪੰਜਾਬੀ ਵਿਭਾਗ ਦੀ ਮੁਖੀ ਕੌਕਬ ਉਸਮਾਨੀ ਵਲੋਂ ਕੀਤਾ ਗਿਆ। ਲੈਕਚਰ ਦਾ ਵਿਸ਼ਾ ਆਨਲਾਈਨ ਸੋਰਸਿਸ ਆਫ ਲੈਂਗੁਏਜ ਐਂਡ ਆਰਟੀਫਿਸ਼ਅਲ ਇੰਟੈਲੀਜੈਂਸ ਸੀ। ਇਸ ਮੌਕੇ ਗਗਨ ਫਿਰਦੌਸੀ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨਾਲ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵੱਖ-ਵੱਖ ਆਨਲਾਈਨ ਸਰੋਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਦੀ ਮਦਦ ਨਾਲ ਪੰਜਾਬੀ ਭਾਸ਼ਾ ਦੇ ਅਧਿਐਨ, ਖੋਜ, ਅਨੁਵਾਦ, ਸਮੱਗਰੀ ਸਿਰਜਣਾ ਅਤੇ ਡਿਜ਼ੀਟਲ ਸੰਭਾਲ ਦੇ ਖੇਤਰਾਂ ਵਿਚ ਨਵੀਆਂ ਸੰਭਾਵਨਾਵਾਂ ਪੈਦਾ ਹੋ ਰਹੀਆਂ ਹਨ। ਉਹਨਾਂ ਵਿਦਿਆਰਥਣਾਂ ਨੂੰ ਏ.ਆਈ. ਦੀਆਂ ਵੱਖ-ਵੱਖ ਵਰਤੋਂਆਂ ਅਤੇ ਪੰਜਾਬੀ ਭਾਸ਼ਾ ਨੂੰ ਤਕਨਾਲੋਜੀ ਨਾਲ ਜੋੜਨ ਦੇ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਲੈਕਚਰ ਦੌਰਾਨ ਵਿਦਿਆਰਥਣਾਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ ਅਤੇ ਆਪਣੇ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਵਕਤਾ ਵਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਇਸ ਗੈਸਟ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੇ ਆਧੁਨਿਕ ਡਿਜ਼ੀਟਲ ਸਰੋਤਾਂ ਅਤੇ ਏ.ਆਈ. ਦੀਆਂ ਸੰਭਾਵਨਾਵਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਤਕਨਾਲੋਜੀ ਦੀ ਰਚਨਾਤਮਕ ਵਰਤੋਂ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੇ ਅੰਤ ’ਚ ਪੰਜਾਬੀ ਵਿਭਾਗ ਵਲੋਂ ਵਕਤਾ ਗਗਨ ਫਿਰਦੌਸੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਪ੍ਰਿੰਸੀਪਲ ਡਾ. ਰਹੀਲਾ ਦਾ ਇਸ ਗਿਆਨਵਰਧਕ ਕਾਰਜਕ੍ਰਮ ਲਈ ਮਾਰਗਦਰਸ਼ਨ ਅਤੇ ਸਹਿਯੋਗ ਦੇਣ ਲਈ ਧੰਨਵਾਦ ਪ੍ਰਗਟ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਨੂੰ ਸਮਰਪਿਤ ਬਰਾਤ ਅਤੇ ਕਥਾ ਸਮਾਗਮ 20 ਨੂੰ ਅਗਲੀ ਖ਼ਬਰ ਸ਼ੇਰੋਂ ਅਤੇ ਤੂਰਬੰਜਾਰਾ ਦੀਆਂ ਘਟਨਾਵਾਂ ‘ਆਪ’ ਸਰਕਾਰ ਦੇ ਪਤਨ ਦਾ ਕਾਰਨ ਬਣਨਗੀਆਂ- ਮੇਸੀ, ਢੀਂਗਰਾ ਵਿਅਕਤੀ ਵਲੋਂ ਗਲ਼ ਫਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।