18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਅੱਸੂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ । ਭਾਈ ਅਵਤਾਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਬਾਰਾਂ ਮਾਹ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ।

ਅਜੀਤ ਡੈਸਕ 18-09-2026
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਅੱਸੂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ । ਭਾਈ ਅਵਤਾਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਬਾਰਾਂ ਮਾਹ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ । ਇਸ ਸਮੇ ਉਚੇਚੇ ਤੌਰ ’ਤੇ ਸੰਗਤਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ । ਗੁਰੂ ਘਰ ਦਾ ਪ੍ਰਬੰਧ ਚਲਾਉਣ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਚੀਮਾ, ਜਗਦੀਪ ਸਿੰਘ ਛੀਨਾ, ਇੰਦਰਜੀਤ ਸਿੰਘ ਸਿੱਧੂ, ਪ੍ਰਭਦਿਆਲ ਸਿੰਘ ਗੁਰਾਇਆ, ਅਮਨਦੀਪ ਸਿੰਘ ਰਾਜਾ, ਸੁਰਜੀਤ ਸਿੰਘ ਮੱਲ੍ਹੀ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਚੀਮਾ, ਗੁਰਚਰਨ ਸਿੰਘ ਧਾਲੀਵਾਲ, ਅੰਗਰੇਜ ਸਿੰਘ ਚੀਮਾ, ਸੁਰਜੀਤ ਸਿੰਘ ਅਨੰਦ, ਰਾਜਵੰਤ ਸਿੰਘ ਚੀਮਾ, ਕੁਲਦੀਪ ਸਿੰਘ ਘੁੰਮਣ, ਸਰਬਜੀਤ ਸਿੰਘ ਚੀਮਾ, ਬੰਟੀ ਘੁੰਮਣ, ਸੁਖਦੇਵ ਸਿੰਘ, ਤਰਲੋਕ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਲੱਕੀ ਛੀਨਾ,ਬਲਵੀਰ ਸਿੰਘ, ਸ਼ੇਰ ਸਿੰਘ, ਪੰਮਾ ਧਾਲੀਵਾਲ, ਜੱਗਾ ਸਿੰਘ ਸ਼ਾਹੀ ਅਤੇ ਸਰਪੰਚ ਗੁਰਜੰਟ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਾਨਕਸਰ ਠਾਠ ਮਹਿਲ ਕਲਾਂ ਵਿਖੇ 61ਵਾਂ ਸਾਲਾਨਾ ਸੰਤ ਸਮਾਗਮ ਕਰਵਾਇਆ ਅਗਲੀ ਖ਼ਬਰ ਚਾਰ-ਪੰਜ ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲਾਂ ਨੇ ਵਧਾਈ ਲੋਕਾਂ ਦੀ ਮੁਸ਼ਕਿਲ ਬਿਜਲੀ ਵਿਭਾਗ ਵਲੋਂ ਬਿੱਲ ਸਮੇਂ ਸਿਰ ਨਾ ਭੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।