19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸੰਗਰੂਰ ਰੇਲਵੇ ਸਟੇਸ਼ਨ ’ਤੇ ਹਜ਼ਾਰਾਂ ਦੀਵੇ ਜਗਾ ਕੇ ਮਨਾਇਆ ਜਸ਼ਨ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੀਤੀ ਸ਼ਮੂਲੀਅਤ

ਸੰਗਰੂਰ, 18 ਸਤੰਬਰ (ਦਮਨਜੀਤ ਸਿੰਘ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਸੰਗਰੂਰ ਰੇਲਵੇ ਸਟੇਸ਼ਨ ਉੱਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖੁਸ਼ੀ ਮਨਾਈ ਗਈ।

ਅਜੀਤ ਡੈਸਕ 19-09-2026
ਸੰਗਰੂਰ, 18 ਸਤੰਬਰ (ਦਮਨਜੀਤ ਸਿੰਘ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਸੰਗਰੂਰ ਰੇਲਵੇ ਸਟੇਸ਼ਨ ਉੱਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖੁਸ਼ੀ ਮਨਾਈ ਗਈ। ਇਸ ਮੌਕੇ ਭਾਜਪਾ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਰੇਲਵੇ ਸਟੇਸ਼ਨ ਵਿਖੇ ਜਗਾਏ ਗਏ ਦੀਵਿਆਂ ਨੇ ਰੌਸ਼ਨੀ ਅਤੇ ਉਤਸ਼ਾਹ ਦਾ ਮਾਹੌਲ ਸਿਰਜਿਆ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਜੋਸ਼ ਨਾਲ ਹਿੱਸਾ ਲਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਮਜ਼ਬੂਤ ਕੀਤੀ ਹੈ ਅਤੇ ਦੇਸ਼ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੀ ਹੈ। ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਵਰਗਾਂ ਦੀ ਭਲਾਈ, ਬੁਨਿਆਦੀ ਢਾਂਚੇ ਦੇ ਵਿਕਾਸ, ਸਿਹਤ ਸਹੂਲਤਾਂ ਦੇ ਵਿਸਥਾਰ ਅਤੇ ਡਿਜੀਟਲ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਆਯੁਸ਼ਮਾਨ ਭਾਰਤ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜਲ ਜੀਵਨ ਮਿਸ਼ਨ ਅਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਵਰਗੀਆਂ ਪਹਿਲਕਦਮੀਆਂ ਰਾਹੀਂ ਲੋਕਾਂ ਤੱਕ ਵੱਖ-ਵੱਖ ਸਹੂਲਤਾਂ ਪਹੁੰਚਾਉਣ ਦੇ ਯਤਨ ਕੀਤੇ ਗਏ ਹਨ। ਆਗੂਆਂ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ, ਮੇਕ ਇਨ ਇੰਡੀਆ, ਡਿਜੀਟਲ ਇੰਡੀਆ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਵਰਗੀਆਂ ਪਹਿਲਕਦਮੀਆਂ ਨੇ ਦੇਸ਼ ਦੇ ਵਿਕਾਸ ਸਬੰਧੀ ਚਰਚਾ ਵਿੱਚ ਅਹਿਮ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਸੜਕਾਂ, ਰੇਲਵੇ ਅਤੇ ਹੋਰ ਜਨਤਕ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਦੀ ਅੰਤਰਰਾਸ਼ਟਰੀ ਪੱਧਰ ’ਤੇ ਭੂਮਿਕਾ ਅਤੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਗਏ ਹਨ। ਇਸ ਮੌਕੇ ’ਤੇ ਸ੍ਰ. ਸਤਵੰਤ ਸਿੰਘ ਪੂਨੀਆਂ, ਸ੍ਰੀ. ਸੁਰਿੰਦਰ ਸ਼ਰਮਾ ਜਿਲ੍ਹਾਂ ਜਨਰਲ ਸਕੱਤਰ, ਸ੍ਰੀ. ਵਿਜੈ ਸਾਹਨੀ ਜ਼ਿਲ੍ਹਾਂ ਜਨਰਲ ਸਕੱਤਰ, ਸ੍ਰ. ਅਮਨਦੀਪ ਸਿੰਘ ਪੂਨੀਆਂ, ਸ੍ਰ. ਪਰਮਿੰਦਰ ਸਿੰਘ ਪਿੰਕੀ, ਰੋਮੀ ਗੋਇਲ ਮੰਡਲ ਪ੍ਰਧਾਨ, ਸ੍ਰੀ ਸਿਸਨਪਾਲ, ਸ੍ਰੀ ਨਰੇਸ਼ ਸ਼ਰਮਾ, ਡਾ. ਭਗਵਾਨ ਸਿੰਘ, ਸ੍ਰੀ ਦਰਸ਼ਨ ਸਿੰਘ ਨੌਰਥ, ਸ੍ਰ. ਸੁਖਵਿੰਦਰ ਸਿੰਘ ਵਕੀਲ, ਸ੍ਰ. ਰਾਜਿੰਦਰ ਸਿੰਘ, ਸ੍ਰੀ. ਰਾਮਕੁਮਾਰ, ਸ੍ਰੀ ਸੰਜੀਵ ਲੱਕੀ, ਸ੍ਰੀ ਜਤਿੰਦਰ ਮਿੱਤਲ, ਸ੍ਰ. ਜਸਵੀਰ ਜੱਸੀ, ਸ੍ਰੀ ਮੁਨੀਸ, ਪੰਡਤ ਸੰਜੇ ਸ਼ਰਮਾ, ਭਗਵੰਤ ਸਿੰਘ ਐਡਵੋਕੇਟ, ਭੀਮ ਸੈਨ, ਸ੍ਰੀ ਕਰਨ ਸ਼ਰਮਾ, ਸ਼੍ਰ. ਪ੍ਰਤਾਪ ਢਿੱਲੋ, ਸ੍ਰੀਮਤੀ ਸਰਲਾ ਦੇਵੀ, ਸ੍ਰੀਮਤੀ ਪਰਵਿੰਦਰ ਕੌਰ, ਸ੍ਰੀ ਕਿਰਪਾ ਰਾਮ, ਸ੍ਰ. ਭੁਪਿੰਦਰ ਬਖਤੜਾ, ਸੰਜੀਵ ਬਾਂਸਲ ਅਤੇ ਤਰੁੱਵਰ ਸਿੰਗਲਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜਾਮਾ ਮਸਜਿਦ ਕਿਲ੍ਹਾ ਰਹਿਮਤਗੜ੍ਹ ਵਿਖੇ ਰੂਹਾਨੀ ਇਸਲਾਮੀ ਸਮਾਰੋਹ ਹੋਇਆ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਗ਼ਲਤ ਕੰਮ ਕਰਨਾ ਤਾਂ ਕੀ ਇਸ ਬਾਰੇ ਸੋਚ ਵੀ ਨਹੀਂ ਸਕਦੇ – ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।