19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰੋਵਰ ਦੀ ਗਾਰ ਕੱਢਣ ਦੀ ਕਾਰ-ਸੇਵਾ ਕੱਲ੍ਹ ਤੋਂ

ਮਸਤੂਆਣਾ ਸਾਹਿਬ, 18 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਗਾਰ ਕੱਢਣ ਦੀ ਮਹਾਨ ਕਾਰ-ਸੇਵਾ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਰਦਾਸ ਉਪਰੰਤ ਆਰੰਭ ਹੋਵੇਗੀ। ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਰੋਵਰ ਦੀ ਪਹਿਲੀ ਕਾਰ-ਸੇਵਾ 5 ਅਕਤੂਬਰ 2014 ਨੂੰ ਹੋਈ ਸੀ ਤੇ 12 ਸਾਲਾਂ ਬਾਅਦ ਇਹ ਸੇਵਾ ਮੁੜ ਆਰੰਭ ਕੀਤੀ ਜਾ ਰਹੀ ਹੈ।

ਅਜੀਤ ਡੈਸਕ 19-09-2026
ਮਸਤੂਆਣਾ ਸਾਹਿਬ, 18 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਗਾਰ ਕੱਢਣ ਦੀ ਮਹਾਨ ਕਾਰ-ਸੇਵਾ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਰਦਾਸ ਉਪਰੰਤ ਆਰੰਭ ਹੋਵੇਗੀ। ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਰੋਵਰ ਦੀ ਪਹਿਲੀ ਕਾਰ-ਸੇਵਾ 5 ਅਕਤੂਬਰ 2014 ਨੂੰ ਹੋਈ ਸੀ ਤੇ 12 ਸਾਲਾਂ ਬਾਅਦ ਇਹ ਸੇਵਾ ਮੁੜ ਆਰੰਭ ਕੀਤੀ ਜਾ ਰਹੀ ਹੈ। ਇਹ ਕਾਰ-ਸੇਵਾ ਸਮੂਹ ਸੰਪਰਦਾਵਾਂ, ਸੰਤ-ਮਹਾਂਪੁਰਖਾਂ, ਸਿੱਖ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਕੌਂਸਲ ਦੇ ਸੀਨੀਅਰ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ ਤੇ ਹਰਿੰਦਰਵੀਰ ਸਿੰਘ ਕਾਕਾ ਫ਼ਤਿਹਗੜ੍ਹ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਕਾਰ-ਸੇਵਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਬਾਬਾ ਸੁਖਦੇਵ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਜਗਰੂਪ ਸਿੰਘ ਲੱਡਾ, ਮੈਨੇਜਰ ਜਸਵੀਰ ਸਿੰਘ, ਕਾਲਾ ਸਿੰਘ ਖਹਿਰਾ ਸਮੇਤ ਅਕਾਲ ਕਾਲਜ ਕੌਂਸਲ ਦੇ ਵੱਡੀ ਗਿਣਤੀ ਵਿੱਚ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਦੇਹਲਾ ਸ਼ੀਹਾਂ ਵਿਖੇ ਬੇਸਹਾਰਾ ਕੁੱਤਿਆਂ ਦੀ ਭਰਮਾਰ, ਲੋਕਾਂ ਵਿੱਚ ਸਹਿਮ ਇੱਕੋ ਰਾਤ ’ਚ ਵਧੀ ਕੁੱਤਿਆਂ ਦੀ ਗਿਣਤੀ -... ਅਗਲੀ ਖ਼ਬਰ ਬਿਜਲੀ ਕਾਮਿਆਂ ਵੱਲੋਂ ਸਾਥੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਕਰਵਾਉਣ ਨੂੰ ਲੈ ਕੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।