ਐਕਸ਼ਨ ਕਮੇਟੀ ਇਨਸਾਫ਼ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਪੱਕਾ ਮੋਰਚਾ 22 ਤੋਂ
ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਮਾਮਲੇ ਵਿਚ ਬਣੀ ਇਨਸਾਫ਼ ਮੋਰਚੇ ਦੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਸਮੇਤ ਵੱਡੀ ਗਿਣਤੀ ਵਿਚ ਮੋਹਤਬਰ ਵਿਅਕਤੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੱਛਣ ਨੂੰ ਲੈ ਕੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਤੇ ਕੀਤੇ ਗਏ ਜਬਰ ਜ਼ੁਲਮ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਮਾਮਲੇ ਵਿਚ ਬਣੀ ਇਨਸਾਫ਼ ਮੋਰਚੇ ਦੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਸਮੇਤ ਵੱਡੀ ਗਿਣਤੀ ਵਿਚ ਮੋਹਤਬਰ ਵਿਅਕਤੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਨਸ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੱਛਣ ਨੂੰ ਲੈ ਕੇ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰਬੰਜਾਰਾ ਤੇ ਕੀਤੇ ਗਏ ਜਬਰ ਜ਼ੁਲਮ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ। ਜਿਸ ਤਹਿਤ ਇਨਸਾਫ਼ ਮੋਰਚੇ ਦੀ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ 21 ਸਤੰਬਰ ਨੂੰ ਦਰਬਾਰ ਸ਼੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਬੇਨਤੀ ਅਤੇ ਗੁਰੂ ਸਾਹਿਬਾਨ ਦਾ ਓਟ-ਆਸਰਾ ਲੈਣ ਉਪਰੰਤ 22 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਅੱਗੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਵਿੱਢੇ ਜਾ ਰਹੇ ਸੰਘਰਸ਼ ਦਾ ਮੁੱਖ ਮੰਤਵ ਸੂਬੇ ਚੋਂ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਨਸ਼ੇ ਸੁਦਾਗਰਾਂ ਅਤੇ ਉਨ੍ਹਾਂ ਦੀ ਮਦਦ ਵਾਲਿਆਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਅਰੰਭੀ ਜਾ ਰਹੀ ਘਰ-ਘਰ ਸੰਪਰਕ ਮੁਹਿੰਮ ਤਹਿਤ ਸੂਬਾ ਵਾਸੀ ਆਪ ਕਾਰਕੁਨਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਸਵਾਲ-ਜਵਾਬ ਜ਼ਰੂਰ ਕਰਨ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਲਾਏ ਜਾ ਰਹੇ ਪੱਕੇ ਮੋਰਚੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਆਪਣੇ ਘਰਾਂ ਦੇ ਬਨੇਰਿਆਂ ’ਤੇ ਕਾਲੇ ਝੰਡੇ ਲਾਕੇ ਸ਼ਾਂਤਮਈ ਰੋਸ ਪ੍ਰਗਟ ਕਰਨ ਲਈ ਬੇਨਤੀ ਕੀਤੀ।ਇਸ ਮੌਕੇ ਮਾਸਟਰ ਬਲਦੇਵ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਸ਼੍ਰੋ ਅ ਦ (ਬਾਦਲ) ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਦੀਪਾ, ਹਰਦੀਪ ਸਿੰਘ ਦੌਲਤਪੁਰ, ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਸ਼੍ਰੋ ਅ ਦ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਸ਼੍ਰੋ ਅ ਦ (ਵਾਰਿਸ ਪੰਜਾਬ ਦੇ) ਚਮਨਦੀਪ ਸਿੰਘ ਮਿਲਖੀ ਅਤੇ ਸਹਿਬੀ ਕਾਲਾਝਾੜ, ਸ਼੍ਰੋ ਅ ਦ (ਪੁਨਰ ਸੁਰਜੀਤ) ਦੇ ਗੁਰਸੇਵ ਸਿੰਘ ਮਨਿਆਣਾ ਅਤੇ ਬਲਜਿੰਦ ਰ ਸਿੰਘ ਲਾਡੀ ਕੁਲਾਰ ਖੁਰਦ ਆਦਿ ਸ਼ਾਮਿਲ ਸਨ।