ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ’ਚ ਕੈਂਸਰ ਤੇ ਅੱਖਾਂ ਜਾਂਚ ਦੇ 50 ਕੈਂਪ ਲਗਾਉਣ ਦਾ ਐਲਾਨ
ਅਮਰਗੜ੍ਹ, 19 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨੇੜਲੇ ਪਿੰਡ ਬਨਭੌਰਾ ਵਿਖੇ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਗੁਰਦੁਆਰਾ ਸਾਹਿਬ ‘ਚ ਕੈਂਸਰ ਜਾਂਚ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ।
ਬ
ਬਾਊਪਰ ਦੇ ਖੇਡ ਸਟੇਡੀਅਮ ਵਿਖੇ ਟੀ -10 ਕ੍ਰਿਕਟ ਟੂਰਨਾਮੈਂਟ 24 ਤੋਂ
20-09-2026
ਅਮਰਗੜ੍ਹ, 19 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨੇੜਲੇ ਪਿੰਡ ਬਨਭੌਰਾ ਵਿਖੇ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਗੁਰਦੁਆਰਾ ਸਾਹਿਬ ‘ਚ ਕੈਂਸਰ ਜਾਂਚ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ। ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਐਲਾਨ ਕੀਤਾ ਕਿ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਧਾਲੀਵਾਲ ਦੀ ਚੰਗੀ ਸੋਚ ਸਦਕਾ ਅਮਰਗੜ੍ਹ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਲੋਕਾਂ ਦੀ ਸਿਹਤ ਜਾਂਚ ਲਈ 50 ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ।ਧਾਲੀਵਾਲ ਨੇ ਮਾਲਵਾ ਖੇਤਰ ਵਿਚ ਕੈਂਸਰ ਦੇ ਵਧ ਰਹੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬਿਮਾਰੀ ਦੀ ਸ਼ੁਰੂਆਤੀ ਪੜਾਅ ਤੇ ਪਛਾਣ ਹੋਣ ਨਾਲ ਇਲਾਜ ਵਿਚ ਮਦਦ ਮਿਲ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਸਮੇਂ-ਸਮੇਂ ’ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਕਮਲ ਧਾਲੀਵਾਲ ਨੇ ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਵੀ ਸਵਾਲ ਉਠਾਏ।ਇਸ ਮੌਕੇ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ, ਗੁਰਮੀਤ ਸਿੰਘ ਬਾਬਾ ਮੂਲਾਵੱਧਾ, ਪ੍ਰਿੰਸ ਜੋਸੀ ਅਮਰਗੜ੍ਹ, ਲਖਬੀਰ ਸਿੰਘ ਨਿੱਕਾ, ਯਾਦਵਿੰਦਰ ਸਿੰਘ ਯਾਦੂ, ਲਾਲੀ ਕਮਾਲਪੁਰ, ਤਜਿੰਦਰ ਸਿੰਘ ਬਾਬਲੂ, ਮਨਦੀਪ ਸਿੰਘ ਚੰਨੀ, ਐਡਵੋਕੇਟ ਮੁਹੰਮਦ ਜਮੀਲ, ਮੁਹੰਮਦ ਦਿਲਸਾਦ, ਰਵਿੰਦਰ ਸਿੰਘ ਕਾਲਾ ਪੰਚ, ਗੁਰਪ੍ਰੀਤ ਸਿੰਘ ਕਾਲਾ, ਦਵਿੰਦਰ ਸਿੰਘ, ਕੇਵਲ ਸਿੰਘ, ਹਰਪ੍ਰੀਤ ਸਿੰਘ ਕਾਲਾ, ਮਨਵੀਰ ਸਿੰਘ, ਅਮਰਿੰਦਰ ਸਿੰਘ ਭੁੱਲਰਾਂ, ਬਲਜੀਤ ਸਿੰਘ, ਪ੍ਰੇਮ ਸਿੰਘ, ਬਲਜੀਤ ਸਿੰਘ ਘੋਟਾ, ਜਸਵੀਰ ਸਿੰਘ ਰੀਡਰ, ਬੱਬੂ ਸਿੰਘ, ਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਰਜਿੰਦਰ ਸਿੰਘ, ਰਾਜ ਕੁਮਾਰ ਘਈ, ਜੋਰਾ ਸਿੰਘ, ਮਾਸਟਰ ਜਗਵਿੰਦਰ ਸਿੰਘ, ਨਾਜਰ ਸਿੰਘ, ਹਰਮੇਸ਼ ਸਿੰਘ, ਨਗਿੰਦਰ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ ਬਾਗੜੀਆਂ, ਗੁਰਦੇਵ ਸਿੰਘ, ਸੇਠੀ ਨਿਆਮਤਪੁਰ ਅਤੇ ਪਵਨੀਤ ਕੌਰ ਭੁੱਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।