‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਹਲਕਾ ਅਮਰਗੜ੍ਹ ’ਚ ਮਿਲ ਰਿਹਾ ਭਰਵਾਂ ਹੁੰਗਾਰਾ
ਜਥੇਦਾਰ ਝੂੰਦਾਂ ਵਲੋਂ ਪਿੰਡਾਂ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ
ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ਹਲਕਾ ਅਮਰਗੜ੍ਹ ਦੇ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪਿੰਡ ਮੰਨਵੀ ਵਿਖੇ ਮੀਟਿੰਗ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਾਡੀ ਜਥੇਬੰਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ’ਚ ਸ਼ੁਰੂ ਕੀਤੀ ਇਸ ਮੁਹਿੰਮ ਦਾ ਮੁੱਖ ਮੰਤਵ ਸਿੱਖ ਪੰਥ, ਪੰਜਾਬ ਅਤੇ ਸਾਡੀ ਨੌਜਵਾਨੀ ਨੂੰ ਬਚਾਉਣਾ ਹੈ।
ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਹਲਕਾ ਇੰਚਾਰਜ ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ਹਲਕਾ ਅਮਰਗੜ੍ਹ ਦੇ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪਿੰਡ ਮੰਨਵੀ ਵਿਖੇ ਮੀਟਿੰਗ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਾਡੀ ਜਥੇਬੰਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ’ਚ ਸ਼ੁਰੂ ਕੀਤੀ ਇਸ ਮੁਹਿੰਮ ਦਾ ਮੁੱਖ ਮੰਤਵ ਸਿੱਖ ਪੰਥ, ਪੰਜਾਬ ਅਤੇ ਸਾਡੀ ਨੌਜਵਾਨੀ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ ਹੋਈ ਹੈ । ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ, ਸਿੱਖ ਧਰਮ ਨਾਲ ਜੋੜਿਆ, ਅੰਮ੍ਰਿਤ ਛਕਾਇਆ ਅਤੇ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਹਕੂਮਤਾਂ ਨੇ ਉਸ ਤ ੇ ਐੱਨ.ਐੱਸ.ਏ ਲਗਾ ਕੇ ਉਸ ਨੂੰ ਡਿਬਰੂਗੜ ਦੀ ਜੇਲ੍ਹ ਵਿੱਚ ਭੇਜ ਦਿੱਤਾ। ਇਸ ਮੌਕੇ ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਸੁਖਬੀਰ ਸਿੰਘ ਬਿੱਟੂ ਸਲੇਮਪੁਰ, ਪ੍ਰਦਮਨ ਸਿੰਘ ਸੋਹੀ, ਦਿਲਬਾਗ ਸਿੰਘ ਖੇੜੀ ਸੋਡੀਆਂ, ਮਨਜਿੰਦਰ ਸਿੰਘ ਗੋਗੀ ਛੰਨਾਂ, ਹਰਮਿੰਦਰ ਸਿੰਘ ਨਿੱਕਾ, ਸੈਕਟਰੀ ਹਰਦੀਪ ਸਿੰਘ, ਗੁਰਜੰਟ ਸਿੰਘ, ਮਨਵੀਰ ਸਿੰਘ, ਕਿਰਪਾਲ ਸਿੰਘ ਸਾਬਕਾ ਮੈਂਬਰ, ਗੁਰਪ੍ਰੀਤ ਸਿੰਘ ਸਾਬਕਾ ਮੈਂਬਰ, ਪਰਮਜੀਤ ਸਿੰਘ ਪੰਮੀ, ਜਸਵੀਰ ਸਿੰਘ, ਗੁਰਸਰਨ ਸਿੰਘ, ਸਾਧੂ ਸਿੰਘ ਬਾਬਾ, ਦਲਵਿੰਦਰ ਸਿੰਘ ਫ਼ੌਜੀ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਲਸੋਈ, ਦਲਬੀਰ ਸਿੰਘ ਕਾਕਾ ਲਸੋਈ , ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ‘ਚ ਪਤਵੰਤੇ ਹਾਜ਼ਰ ਸਨ।