21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਲਕਾ ਅਮਰਗੜ੍ਹ ਵਿਖੇ ਜਥੇਦਾਰ ਸਰੌਦ ਦੀ ਅਗਵਾਈ ’ਚ ਵਿਸ਼ਾਲ ਪੰਥਕ ਕਾਨਫ਼ਰੰਸ

ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ)- ਪੰਥਕ ਅਕਾਲੀ ਲਹਿਰ ਹਲਕਾ ਪਾਇਲ ਦੇ ਇੰਚਾਰਜ ਅਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਬੁਰਜ ਬਘੇਲ ਸਿੰਘ ਵਾਲਾ ਵਿਖੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ‘ਚ ਪੰਥਕ ਕਾਨਫ਼ਰੰਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ਧੜੇ ਵਲੋਂ ਪੰਥਕ ਪਰੰਪਰਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਦੀ ਬੇਸ਼ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਦਾ 12 ਕਰੋੜ ਦਾ ਇੱਕ ਏਕੜ ਮਹਿਜ਼ ਆਪਣੇ ਚਹੇਤਿਆਂ ਨੂੰ 50 ਲੱਖ ’ਚ ਵੇਚਿਆ ਗਿਆ ਹੈ ਜਿਸ ਦੀ ਜਾਂਚ ਚੱਲ ਰਹੀ ਹੈ।

ਅਜੀਤ ਡੈਸਕ 21-09-2026
ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ)- ਪੰਥਕ ਅਕਾਲੀ ਲਹਿਰ ਹਲਕਾ ਪਾਇਲ ਦੇ ਇੰਚਾਰਜ ਅਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਬੁਰਜ ਬਘੇਲ ਸਿੰਘ ਵਾਲਾ ਵਿਖੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ‘ਚ ਪੰਥਕ ਕਾਨਫ਼ਰੰਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ਧੜੇ ਵਲੋਂ ਪੰਥਕ ਪਰੰਪਰਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਦੀ ਬੇਸ਼ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਦਾ 12 ਕਰੋੜ ਦਾ ਇੱਕ ਏਕੜ ਮਹਿਜ਼ ਆਪਣੇ ਚਹੇਤਿਆਂ ਨੂੰ 50 ਲੱਖ ’ਚ ਵੇਚਿਆ ਗਿਆ ਹੈ ਜਿਸ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਮੂਹ ਸਿੱਖ ਸੰਗਤ ਇਸ ਟੋਲੇ ਨੂੰ ਸ਼੍ਰੋਮਣੀ ਕਮੇਟੀ ਤੋਂ ਹਟਾਉਣ ਲਈ ਪੰਥਕ ਅਕਾਲੀ ਲਹਿਰ ਦੇ ਨਾਲ ਜੁੜ ਕੇ ਸਿੱਖ ਫ਼ਲਸਫ਼ੇ ਨੂੰ ਪਰਨਾਏ ਹੋਏ ਆਗੂਆਂ ਨੂੰ ਅੱਗੇ ਲਿਆਵੇ । ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ’ਤੇ ਤਿੱਖੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ਰਾਤ ਦੇ ਹਨੇਰੇ ’ਚ ਚੁਣਿਆ ਹੋਇਆ ਜਥੇਦਾਰ ਕੌਮ ਦੀ ਅਗਵਾਈ ਕਿਵੇਂ ਕਰ ਸਕਦਾ ਹੈ । ਅਮਰਜੀਤ ਸਿੰਘ ਚਾਵਲਾ ’ਤੇ ਹੋਏ ਪਰਚੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਅਕਾਲੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਜ਼ੁਬਾਨ ਕਿਉਂ ਨਹੀਂ ਖੁੱਲ੍ਹ ਰਹੀ । ਪੰਥਕ ਅਕਾਲੀ ਲਹਿਰ ਹਲਕਾ ਅਮਰਗੜ੍ਹ ਦੇ ਅਹੁਦੇਦਾਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ, ਵਿਕਰਮਜੀਤ ਸਿੰਘ ਵਿੱਕੀ ਵੜਿੰਗ, ਪ੍ਰਧਾਨ ਦਲਬਾਰਾ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਸੇਖੋ, ਜਥੇਦਾਰ ਸੁਖਦੇਵ ਸਿੰਘ ਭਲਵਾਨ, ਮਾਸਟਰ ਹਰਦੇਵ ਸਿੰਘ ਜਵੰਦਾ, ਕਿਸਾਨ ਆਗੂ ਹਰਦੇਵ ਸਿੰਘ ਦਰੋਗੇਵਾਲ, ਸ਼ੇਰ ਸਿੰਘ ਭੋਗੀਵਾਲ, ਸਰਪੰਚ ਚਮਕੌਰ ਸਿੰਘ ਭੈਣੀ ਖੁਰਦ, ਚੇਅਰਮੈਨ ਹਰਬੰਸ ਸਿੰਘ ਚੌਂਦਾ, ਜਥੇਦਾਰ ਬਲਿਹਾਰ ਸਿੰਘ ਢੀਂਡਸਾ, ਦਰਬਾਰਾ ਸਿੰਘ ਚਹਿਲ, ਜਥੇਦਾਰ ਹਰਦੇਵ ਸਿੰਘ ਸੰਗਾਲਾ, ਮਨਦੀਪ ਸਿੰਘ ਚੰਦੂਰਾਈਆਂ, ਅਮਰੀਕ ਸਿੰਘ ਨਾਰੀਕੇ, ਨਿਰਭੈ ਸਿੰਘ ਨਾਰੀਕੇ, ਕਰਮਜੀਤ ਸਿੰਘ ਬਾਲੇਵਾਲ, ਡਾ. ਪਰਮਜੀਤ ਸਿੰਘ ਗੁਆਰਾ, ਸਰਪੰਚ ਗੁਰਮੁਖ ਸਿੰਘ ਖਾਨਪੁਰ, ਸਾਬਕਾ ਸਰਪੰਚ ਕੁਲਜਿੰਦਰ ਸਿੰਘ ਬੁੰਗਾ, ਡਾ. ਨਛੱਤਰ ਸਿੰਘ ਈਸੜਾ, ਜਥੇਦਾਰ ਹਾਕਮ ਸਿੰਘ ਢਢੋਗਲ, ਡਾ. ਜੀਵਨ ਸਿੰਘ ਚੁੰਘਾ, ਸਰਪੰਚ ਨਿਸ਼ਾਨ ਸਿੰਘ ਕਲਿਆਣ, ਜਗਵੰਤ ਸਿੰਘ ਜੱਗੀ ਸਾਬਕਾ ਪ੍ਰਧਾਨ ਨਗਰ ਕੌਂਸਲ ਅ ਹਿਮਦਗੜ੍ਹ ,ਬਲਵੀਰ ਸਿੰਘ ਸੋਹੀ ਬਾਗੜੀਆਂ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ, ਜਸਵਿੰਦਰ ਸਿੰਘ ਰਾੜਵਾ, ਚਰਨਜੀਤ ਸਿੰਘ ਸਲਾਰ, ਸਾਬਕਾ ਸਰਪੰਚ ਅਜੈਬ ਸਿੰਘ ਰਟੋਲਾ, ਬਲਵਿੰਦਰ ਸਿੰਘ ਬਿੱਲੂ ਬਾਗੜੀਆਂ, ਪਰਮਿੰਦਰ ਸਿੰਘ ਅਮਰਗੜ੍ਹ ,ਗੁਰਦੀਪ ਸਿੰਘ ਝੱਲ, ਪ੍ਰਧਾਨ ਜਗਜੀਤ ਸਿੰਘ ਸੰਧੂ ਝੱਲ, ਨਿਰਮਲ ਸਿੰਘ ਚੌਂਦਾ, ਅਲਵੇਲ ਸਿੰਘ ਨੰਗਲ, ਸਾਬਕਾ ਸਰਪੰਚ ਦਿਲਪ੍ਰੀਤ ਸਿੰਘ ਸੰਗਾਲੀ, ਸਾਬਕਾ ਸਰਪੰਚ ਸਤਵਿੰਦਰ ਸਿੰਘ ਖੜਕੇਆਲ, ਰਣਜੀਤ ਸਿੰਘ ਭੁਰਥਲਾ ਮੰਡੇਰ, ਸਾਬਕਾ ਸਾਬਕਾ ਸਰਪੰਚ ਜਗਤਾਰ ਸਿੰਘ ਰੋਹਣੋ, ਸੇਵਾ ਮੁਕਤ ਇੰਸਪੈਕਟਰ ਬਲਜੀਤ ਸਿੰਘ ਭਸੌੜ, ਸੇਵਾ ਮੁਕਤ ਇੰਸਪੈਕਟਰ ਰਘੁਬੀਰ ਸਿੰਘ ਬੱਬਨਪੁਰ, ਸਨਪ੍ਰੀਤ ਸਿੰਘ ਢਢੋਗਲ, ਕੁਲਵੰਤ ਸਿੰਘ ਜੈਨਪੁਰ, ਸੇਵਾ ਮੁਕਤ ਐਸ.ਡੀ.ਓ. ਜਸਮੇਲ ਸਿੰਘ ਜਾਗੋਵਾਲ, ਚਮਕੌਰ ਸਿੰਘ ਬੂਲਾਪੁਰ, ਗੁਰਦੀਪ ਸਿੰਘ ਸਰਪੰਚ ਈਸੀ, ਕੁਲਵਿੰਦਰ ਸਿੰਘ ਸੋਹੀ ਬਨਭੌਰਾ, ਪ੍ਰਗਟ ਸਿੰਘ ਈਸੜਾ ਤੋਂ ਇਲਾਵਾ ਵੱਡੀ ਗ ਿਣਤੀ ‘ਚ ਸਿੱਖ ਸੰਗਤਾ ਹਾਜ਼ਰ ਸਨ
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ’ਚ ਸ਼ੁਰੂ ਸੰਤ ਬਾਬਾ ਅਤਰ ਸਿੰਘ ਵਲੋਂ ਵਰੋਸਾਈ... ਅਗਲੀ ਖ਼ਬਰ ਕੇਂਦਰ ਵਲੋਂ ਪਾਣੀਆਂ ਦੀ ਵੰਡ ’ਚ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਕੀਤੀ ਜਾਂਦੀ ਹੈ - ਸਿੰਜਾਈ ਮੰਤਰੀ ਬਰਿੰਦਰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।