23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਕਾਲ ਕਾਲਜ ਕੌਂਸਲ ਵਲੋਂ ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ, 22 ਸਤੰਬਰ (ਦਮਦਮੀ) - ਪੰਜਾਬ ਦੇ ਸੀਨੀਅਰ ਸੇਵਾ ਮੁਕਤ ਆਈ. ਏ.

ਅਜੀਤ ਡੈਸਕ 23-09-2026
ਮਸਤੂਆਣਾ ਸਾਹਿਬ, 22 ਸਤੰਬਰ (ਦਮਦਮੀ) - ਪੰਜਾਬ ਦੇ ਸੀਨੀਅਰ ਸੇਵਾ ਮੁਕਤ ਆਈ.ਏ.ਐੱਸ. ਅਧਿਕਾਰੀ, ਪ੍ਰਮੁੱਖ ਸਿੱਖਿਆ ਸ਼ਾਸਤਰੀ, ਅੰਤਰਰਾਸ਼ਟਰੀ ਹਾਕੀ ਅੰਪਾਇਰ ਅਤੇ ਉੱਘੇ ਸਮਾਜ ਸੇਵੀ ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ’ਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸ੍ਰੀ ਬਰਾੜ ਦੇ ਪਿਛਲੇ ਦਿਨੀਂ ਅਚਾਨਕ ਦਿਹਾਂਤ ਦੀ ਹੋਣ ਦੀ ਖ਼ਬਰ ਨਾਲ ਪ੍ਰਸ਼ਾਸਕੀ, ਸਿੱਖਿਆ ਅਤੇ ਖੇਡ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਗੁਰਦੇਵ ਸਿੰਘ ਬਰਾੜ ਨੇ ਆਪਣੇ ਜੀਵਨ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਸਮੇਤ ਪੰਜਾਬ ਦੇ ਵੱਖ-ਵੱਖ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ‘ਤੇ ਰਹਿ ਕੇ ਬੇਮਿਸਾਲ ਅਤੇ ਇਮਾਨਦਾਰਾਨਾ ਸੇਵਾਵਾਂ ਨਿਭਾਈਆਂ। ਪ੍ਰਸ਼ਾਸਨਿਕ ਸੇਵਾਵਾਂ ਤੋਂ ਇਲਾਵਾ ਉਨ੍ਹਾਂ ਨੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਅਤੇ ਸੰਗਤ ਸਾਹਿਬ ਭਾਈ ਧੇਰੂ ਖ਼ਾਲਸਾ ਸੁਸਾਇਟੀ ਰਾਹੀਂ ਸਿੱਖਿਆ ਅਤੇ ਮੈਡੀਕਲ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਇੱਕ ਅੰਤਰਰਾਸ਼ਟਰੀ ਹਾਕੀ ਅੰਪਾਇਰ ਵਜੋਂ ਵੀ ਉਨ੍ਹਾਂ ਖੇਡਾਂ ਦੇ ਖੇਤਰ ਵਿੱਚ ਆਪਣੀ ਖ਼ਾਸ ਪਛਾਣ ਬਣਾਈ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸਮੂਹ ਪ੍ਰਬੰਧਕੀ ਕਮੇਟੀ, ਸੰਸਥਾਵਾਂ ਦੇ ਮੁਖੀ ਅਤੇ ਸਟਾਫ਼ ਵਲੋਂ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰ. ਖਹਿਰਾ ਨੇ ਗੁਰਦੇਵ ਸਿੰਘ ਬਰਾੜ ਦੇ ਬੇਟੇ ਗੁਰਦੀਪ ਸਿੰਘ ਬਰਾੜ ਅਤੇ ਸਮੁੱਚੇ ਪਰਿਵਾਰ ਨਾਲ਼ ਹਮਦਰਦੀ ਪ੍ਰਗਟ ਕੀਤੀ ।
ਪਿਛਲੀ ਖ਼ਬਰ ਅਕਾਲ ਸੀਡ ਫਾਰਮ ਮਸਤੂਆਣਾ ਸਾਹਿਬ ਨੇ ਪੀ.ਏ.ਯੂ. ਦੇ ਦੋ ਰੋਜ਼ਾ ਕਿਸਾਨ ਮੇਲੇ ’ਚ ਲਿਆ ਭਾਗ ਅਗਲੀ ਖ਼ਬਰ ਅਕਾਲੀ ਆਗੂ ਦਿਲਬਾਗ ਸਿੰਘ ਆਲੋਅਰਖ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।