23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੋਸ ਪ੍ਰਦਰਸ਼ਨ ਕਰ ਰਹੇ ਵਿਕਲਾਂਗਾਂ ’ਚੋਂ 4 ਵਿਅਕਤੀ ਪੈਟਰੋਲ ਅਤੇ ਸਲਫਾਸ ਲੈ ਕੇ ਮੁੜ ਪਾਣੀ ਦੀ ਟੈਂਕੀ ’ਤੇ ਚੜ੍ਹੇ

ਧੂਰੀ, 22 ਸਤੰਬਰ (ਸੰਜੇ ਲਹਿਰੀ) - ਪਿਛਲੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਨਾਲ ਸੰਬੰਧਿਤ ਧੂਰੀ ਸ਼ਹਿਰ ’ਚ ਸੰਗਰੂਰ ਵਾਲੀ ਕੋਠੀ ਨੇੜੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ 45 ਦਿਨਾਂ ਤੋਂ ਧਰਨੇ ’ਤੇ ਬੈਠੇ ਆ ਰਹੇ ਵਿਕਲਾਂਗ ਵਿਅਕਤੀਆਂ ’ਚੋਂ ਵਿਕਲਾਂਗ ਜਥੇਬੰਦੀ ਦੇ ਪ੍ਰਧਾਨ ਲਾਭ ਸਿੰਘ ਆਪਣੇ ਤਿੰਨ ਹੋਰ ਸਾਥੀਆਂ ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਅਤੇ ਗੁਰਪਾਲ ਸਿੰਘ ਸਮੇਤ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਮੁੜ ਪਾਣੀ ਵਾਲੀ ਟੈਂਕੀ ਉੱਪਰ ਇਸ ਲਈ ਜਾ ਚੜ੍ਹੇ ਹਨ ਕਿਉਂਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੇਸਿੱਟਾ ਰਹੀ ਮੀਟਿੰਗ ਕਾਰਨ ਉਨ੍ਹਾਂ ਦੀ ਉਮੀਦ ’ਤੇ ਪਾਣੀ ਫਿਰਿਆ ਹੈ । ਪਾਣੀ ਦੀ ਟੈਂਕੀ ’ਤੇ ਚੜ੍ਹੇ ਜਥੇਬੰਦੀ ਦੇ ਆਗੂ ਲਾਭ ਸਿੰਘ ਅਜੀਤ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਉਨ੍ਹਾਂ ਨੂੰ ਧੂਰੀ ਦੀ ਤਾਰਾ ਹਵੇਲੀ ਵਿਖੇ ਮਿਲਾਇਆ ਗਿਆ ਸੀ ਪ੍ਰੰਤੂ ਇਸ ਮਿਲਣੀ ’ਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਕਲਾਂਗ ਵਿਅਕਤੀਆਂ ਨੂੰ ਚਾਹ ਪਾਣੀ ਪਿਲਾਉਣ ਮਗਰੋਂ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਦਾ ਮਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ ਪ੍ਰੰਤੂ ਚਾਰ ਦਿਨ ਬੀਤ ਜਾਣ ਬਾਅਦ ਵੀ ਸਾਨੂੰ ਹਰਪਾਲ ਸਿੰਘ ਚੀਮਾ ਦੇ ਦਫ਼ਤਰੋਂ ਜਾਂ ਮੁੱਖ ਮੰਤਰੀ ਦਫ਼ਤਰੋਂ ਕੋਈ ਸੁਖਦ ਸੁਨੇਹਾ ਨਹੀਂ ਮਿਲਿਆ, ਜੋ ਵਿਕਲਾਂਗ ਵਿਅਕਤੀਆਂ ਦੇ ਪੱਖ ਵਿੱਚ ਜਾਂਦਾ ਹੋਵੇ।

ਅਜੀਤ ਡੈਸਕ 23-09-2026
ਧੂਰੀ, 22 ਸਤੰਬਰ (ਸੰਜੇ ਲਹਿਰੀ) - ਪਿਛਲੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਨਾਲ ਸੰਬੰਧਿਤ ਧੂਰੀ ਸ਼ਹਿਰ ’ਚ ਸੰਗਰੂਰ ਵਾਲੀ ਕੋਠੀ ਨੇੜੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ 45 ਦਿਨਾਂ ਤੋਂ ਧਰਨੇ ’ਤੇ ਬੈਠੇ ਆ ਰਹੇ ਵਿਕਲਾਂਗ ਵਿਅਕਤੀਆਂ ’ਚੋਂ ਵਿਕਲਾਂਗ ਜਥੇਬੰਦੀ ਦੇ ਪ੍ਰਧਾਨ ਲਾਭ ਸਿੰਘ ਆਪਣੇ ਤਿੰਨ ਹੋਰ ਸਾਥੀਆਂ ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਅਤੇ ਗੁਰਪਾਲ ਸਿੰਘ ਸਮੇਤ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਮੁੜ ਪਾਣੀ ਵਾਲੀ ਟੈਂਕੀ ਉੱਪਰ ਇਸ ਲਈ ਜਾ ਚੜ੍ਹੇ ਹਨ ਕਿਉਂਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੇਸਿੱਟਾ ਰਹੀ ਮੀਟਿੰਗ ਕਾਰਨ ਉਨ੍ਹਾਂ ਦੀ ਉਮੀਦ ’ਤੇ ਪਾਣੀ ਫਿਰਿਆ ਹੈ । ਪਾਣੀ ਦੀ ਟੈਂਕੀ ’ਤੇ ਚੜ੍ਹੇ ਜਥੇਬੰਦੀ ਦੇ ਆਗੂ ਲਾਭ ਸਿੰਘ ਅਜੀਤ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਉਨ੍ਹਾਂ ਨੂੰ ਧੂਰੀ ਦੀ ਤਾਰਾ ਹਵੇਲੀ ਵਿਖੇ ਮਿਲਾਇਆ ਗਿਆ ਸੀ ਪ੍ਰੰਤੂ ਇਸ ਮਿਲਣੀ ’ਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਕਲਾਂਗ ਵਿਅਕਤੀਆਂ ਨੂੰ ਚਾਹ ਪਾਣੀ ਪਿਲਾਉਣ ਮਗਰੋਂ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਦਾ ਮਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ ਪ੍ਰੰਤੂ ਚਾਰ ਦਿਨ ਬੀਤ ਜਾਣ ਬਾਅਦ ਵੀ ਸਾਨੂੰ ਹਰਪਾਲ ਸਿੰਘ ਚੀਮਾ ਦੇ ਦਫ਼ਤਰੋਂ ਜਾਂ ਮੁੱਖ ਮੰਤਰੀ ਦਫ਼ਤਰੋਂ ਕੋਈ ਸੁਖਦ ਸੁਨੇਹਾ ਨਹੀਂ ਮਿਲਿਆ, ਜੋ ਵਿਕਲਾਂਗ ਵਿਅਕਤੀਆਂ ਦੇ ਪੱਖ ਵਿੱਚ ਜਾਂਦਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ’ਚ ਵੀ ਵਿਕਲਾਂਗ ਵਿਅਕਤੀਆਂ ਦੀ ਪੈਨਸ਼ਨ 2500 ਰੁਪਏ ਮਹੀਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਦੋਂ ਕਿ ਅਸੀਂ ਸਰਕਾਰ ਕੋਲੋਂ ਘੱਟੋ ਘੱਟ 5000 (ਪੰਜ ਹਜ਼ਾਰ) ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਮੰਗ ਕਰਦੇ ਆ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੇ ਮਿਲੇ ਭਰੋਸੇ ਉਪਰੰਤ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਵਾਉਣ ਦੇ ਰੋਸ ’ਚ ਅਤੇ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਆਏ ਵਿਕਲਾਂਗ ਵਿਅਕਤੀਆਂ ਵਲੋਂ ਕਈ ਵਾਰ ਮੁੱਖ ਮੰਤਰੀ ਦਫ਼ਤਰ ਧੂਰੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ ਅਤੇ ਬੀਤੇ ਕੁਝ ਦਿਨਾਂ ਤੋਂ ਵਿਕਲਾਂਗ ਜਥੇਬੰਦੀ ਨਾਲ ਸੰਬੰਧਿਤ ਇਹ ਲੋਕ ਧੂਰੀ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਟੈਂਕੀ ਤੋਂ ਹੇਠਾਂ ਉੱਤਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਵਾਰ ਉਹ ਕਿਸੇ ਵੀ ਸਰਕਾਰੀ ਅਧਿਕਾਰੀ ਪਾਸੋਂ ਮੰਗਾਂ ਪ੍ਰਵਾਨ ਕਰਨ ਦਾ ਲਿਖਤੀ ਭਰੋਸਾ ਲਏ ਬਗੈਰ ਟੈਂਕੀ ਤੋਂ ਨਹੀਂ ਉੱਤਰਨਗੇ। ਫ਼ਿਲਹਾਲ ਪੁਲਿਸ ਪ੍ਰਸ਼ਾਸਨ ਨੂੰ ਮੁੜ ਪਾਣੀ ਵਾਲੀ ਟੈਂਕੀ ’ਤੇ ਚੜ੍ਹਨ ਦੀ ਖ਼ਬਰ ਮਿਲਦਿਆਂ ਹੀ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਡੀ.ਐਸ.ਪੀ. ਧੂਰੀ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਅਧਿਕਾਰੀਆਂ ਵਲੋਂ ਇਨ੍ਹਾਂ ਵਿਕਲਾਂਗ ਵਿਅਕਤੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਨਕਦ ਇਨਾਮਾਂ ਦੇ ਨਾਲ-ਨਾਲ ਮੈਡਲਾਂ ਦੀ ਲਾਈ ਝੜੀ ਅਗਲੀ ਖ਼ਬਰ ਦਿੜ੍ਹਬਾ ਹਲਕੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਕਰਵਾਏ ਵਿਕਾਸ ਕਾਰਜਾਂ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।